Thailand News: ਥਾਈਲੈਂਡ 'ਚ ਸਕੂਲ ਬੱਸ ਨੂੰ ਲੱਗੀ ਅੱਗ, 25 ਵਿਦਿਆਰਥੀਆਂ ਦੀ ਮੌਤ

ਏਜੰਸੀ

ਖ਼ਬਰਾਂ, ਕੌਮਾਂਤਰੀ

Thailand News:  ਬੱਸ ’ਚ 5 ਅਧਿਆਪਕਾਂ ਸਮੇਤ 44 ਲੋਕ ਸਵਾਰ 

A school bus caught fire in Thailand, 25 students died

 

Thailand News: ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਬੱਸ ਵਿੱਚ 44 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 16 ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਬਚਾਅ ਕਰਮਚਾਰੀ ਬਾਕੀ ਬਚੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।

ਹਾਲਾਂਕਿ ਮੌਕੇ 'ਤੇ ਮੌਜੂਦ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਬੱਸ ਦਾ ਟਾਇਰ ਫਟਣ ਕਾਰਨ ਅੱਗ ਲੱਗੀ ਹੈ। ਇਹ ਹਾਦਸਾ ਬੈਂਕਾਕ ਦੇ ਖੂ ਖੋਤ ਇਲਾਕੇ 'ਚ ਮੰਗਲਵਾਰ ਦੁਪਹਿਰ ਕਰੀਬ 12.30 ਵਜੇ ਵਾਪਰਿਆ। ਬੱਸ ਸਕੂਲ ਤੋਂ ਵਾਪਸ ਆ ਰਹੀ ਸੀ।

ਬੱਸ ਵਿੱਚ 3 ਤੋਂ 15 ਸਾਲ ਤੱਕ ਦੇ ਬੱਚੇ ਮੌਜੂਦ ਸਨ। ਇਸ ਤੋਂ ਇਲਾਵਾ ਉਸ ਦੇ ਨਾਲ 5 ਅਧਿਆਪਕ ਵੀ ਸਵਾਰ ਸਨ।