ਇਮਰਾਨ ਖ਼ਾਨ ਦਾ ਸਿੱਖਾਂ ਲਈ ਵੱਡਾ ਫੈਸਲਾ, ਕਰਤਾਰਪੁਰ ਸਾਹਿਬ ਜਾਣ ਲਈ ਜਰੂਰੀ ਨਹੀਂ ਪਾਸਪੋਰਟ

ਏਜੰਸੀ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਰਤਾਰਪੁਰ ਸਾਹਿਬ ਆਉਣ ਵਾਲੇ ਭਾਰਤੀ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ।

Imran Khan

1. ਦਰਸ਼ਨਾਂ ਲਈ ਪਾਸਪੋਰਟ ਦੀ ਲੋੜ ਨਹੀਂ, ਸਿਰਫ ਸ਼ਨਾਖ਼ਤੀ ਕਾਰਡ ਦਿਖਾ ਕੇ ਲੰਘ ਸਕਦੇ ਹੋ। 
2. ਦਸ ਦਿਨ ਪਹਿਲਾਂ ਰਜਿਸਟਰ ਹੋਣ ਦੀ ਲੋੜ ਨਹੀਂ।
3. ਉਦਘਾਟਨ ਵਾਲੇ ਦਿਨ ਅਤੇ ਗੁਰਪੁਰਬ ਵਾਲੇ ਦਿਨ ਲਾਂਘਾ ਬਿਲਕੁਲ ਮੁਫ਼ਤ ਹੋਵੇਗਾ।

ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਰਤਾਰਪੁਰ ਸਾਹਿਬ ਆਉਣ ਵਾਲੇ ਭਾਰਤੀ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇਮਰਾਨ ਖ਼ਾਨ ਨੇ ਕਿਹਾ ਕਿ ਭਾਰਤ ਤੋਂ ਕਰਤਾਰਪੁਰ ਸਾਹਿਬ ਆਉਣ ਵਾਲੇ ਸਿੱਖਾਂ ਨੂੰ ਵੱਡੀ ਛੋਟ ਦਿੱਤੀ ਜਾ ਰਹੀ ਹੈ। ਹੁਣ ਉਹਨਾਂ ਨੂੰ ਪਾਸਪੋਰਟ ਦੀ ਲੋੜ ਨਹੀਂ ਹੋਵੇਗੀ, ਬਸ ਉਹਨਾਂ ਕੋਲ ਸਿਰਫ਼ ਇਕ ਵੈਧ ਆਈਡੀ ਕਾਰਡ ਹੋਣਾ ਚਾਹੀਦਾ ਹੈ।

ਇਮਰਾਨ ਖ਼ਾਨ ਨੇ ਕਿਹਾ ਕਿ ਭਾਰਤੀ ਯਾਤਰੀਆਂ ਨੂੰ 10 ਦਿਨ ਪਹਿਲਾਂ ਰਜਿਸਟਰੇਸ਼ਨ ਨਹੀਂ ਕਰਨੀ ਹੋਵੇਗੀ। ਉਦਘਾਟਨ ਦੇ ਦਿਨ ਅਤੇ ਬਾਬੇ ਨਾਨਕ ਦੇ 550ਵੇਂ ਜਨਮ ਦਿਨ ‘ਤੇ  ਸ਼ਰਧਾਲੂਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਮਰਾਨ ਖ਼ਾਨ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਪਾਕਿਸਤਾਨ ਪ੍ਰਧਾਨ ਮੰਤਰੀ ਨੇ ਟਵਿਟਰ ਦੇ ਜ਼ਰੀਏ ਦਿੱਤੀ ਹੈ।

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਪੰਜਾਬ ਦੇ ਗੁਰਦਾਸਪੁਰ ਵਿਚ ਡੇਰਾ ਬਾਬਾ ਨਾਨਕ ਵਿਖੇ ਸੰਗਤਾਂ ਨੂੰ ਸੰਬੋਧਨ ਕਰਨਗੇ। ਪੀਐਮ ਮੋਦੀ ਕਰਤਾਰਪੁਰ ਸਾਹਿਬ ਦਾ ਦੌਰਾ ਕਰਨ ਵਾਲੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ ਜਾਂ ਨਹੀਂ ਹਾਲੇ ਇਸ ਦੀ ਪੁਸ਼ਟੀ ਨਹੀਂ ਹੋ ਸਕਦੀ ਹੈ। ਸ਼ਰਧਾਲੂਆਂ ਦੇ ਇਸ ਪਹਿਲੇ ਜਥੇ ਦਾ ਸਾਬਕਾ ਪੀਐਮ ਮਨਮੋਹਨ ਸਿੰਘ ਵੀ ਹਿੱਸਾ ਹੋਣਗੇ।

ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜਥੇ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਉਹਨਾਂ 575 ਲੋਕਾਂ ਵਿਚ ਸ਼ਾਮਲ ਹਨ ਜੋ ਕਰਤਾਰਪੁਰ ਲਾਂਘੇ ਰਾਹੀ ਪਾਕਿਸਤਾਨ ਜਾਣਗੇ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਪੰਜਾਬ ਦੇ ਵਿਧਾਇਕ ਵੀ ਇਸ ਜਥੇ ਦਾ ਹਿੱਸਾ ਹੋਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।