ਕਰਤਾਰਪੁਰ ਲਾਂਘੇ ਦੇ ਉਦਘਾਟਨ ਅਤੇ ਪ੍ਰਕਾਸ਼ ਪੁਰਬ ‘ਤੇ ਨਹੀਂ ਦੇਣੇ ਪੈਣਗੇ 20 ਡਾਲਰ: ਇਮਰਾਨ ਖ਼ਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਦੇ ਪ੍ਰਧਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ...

Imran Khan

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਭਾਰਤੀ ਸ਼ਰਧਾਲੂਆਂ ਦੇ ਲਈ ਪਾਸਪੋਰਟ ਦੀ ਜਰੂਰਤ ਨਹੀਂ ਹੋਵੇਗੀ। ਇਮਰਾਨ ਨੇ ਕਿਹਾ ਕਿ ਭਾਰਤ ਤੋਂ ਕਰਤਾਰਪੁਰ ਦੀ ਤੀਰਥਯਾਤਰਾ ‘ਤੇ ਆਉਣ ਵਾਲੇ ਸਿੱਖਾਂ ਨੂੰ ਮੈਂ ਦੋ ਛੁੱਟਾਂ ਦਿੱਤੀਆਂ ਹਨ। ਹੁਣ ਉਨ੍ਹਾਂ ਨੂੰ ਪਾਸਪੋਰਟ ਦੀ ਜਰੂਰਤ ਨਹੀਂ ਹੋਵੇਗੀ, ਬਸ ਉਨ੍ਹਾਂ ਕੋਲ ਇਕ ਮਾਨਤਾ ਪ੍ਰਾਪਤ ਪਹਿਚਾਣ ਪੱਤਰ ਹੋਣਾ ਚਾਹੀਦਾ ਹੈ।

10 ਦਿਨ ਪਹਿਲਾਂ ਰਜਿਸਟਰ ਕਰਨ ਦੀ ਸ਼ਰਤ ਵੀ ਨਹੀਂ ਹੋਵੇਗੀ। ਉਦਘਾਟਨ ਦੇ ਦਿਨ ਅਤੇ ਗੁਰੂ ਨਾਨਕ ਦੇਵ ਜੀ ਦੇ 550ਵਾਂ ਜਨਮ ਦਿਨ ‘ਤੇ ਕੋਈ ਸ਼ੁਲਕ ਨਹੀਂ ਲਗੇਗਾ। ਦੱਸ ਦਈਏ ਕਰਤਾਰਪੁਰ ਆਉਣ ਵਾਲੇ ਤੀਰਥ ਯਾਤਰੀਆਂ ਤੋਂ ਸ਼ੁਲਕ ਵਸੂਲਣੇ ਦੇ ਫ਼ੈਸਲੇ ਨੂੰ ਲੈ ਕੇ ਪਾਕਿਸਤਾਨ ਸਰਕਾਰ ਦੀ ਆਲੋਚਨਾ ਤੋਂ ਬਾਦ ਹੁਣ ਪੀਐਮ ਇਮਰਾਨ ਖ਼ਾਨ ਨੇ ਦੋ ਦਿਨ ਲਈ ਛੁੱਟ ਦੇਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਉਦਘਾਟਨ ਦੇ ਦਿਨ ਅਤੇ ਗੁਰੂ ਨਾਨਕ ਦੇਵ ਜੀ ਦੀ 550ਵੀਂ ਜੈਯੰਤੀ ‘ਤੇ ਸ਼ਰਧਾਲੂਆਂ ਤੋਂ ਸ਼ੁਲਕ ਨਹੀਂ ਲਿਆ ਜਾਵੇਗਾ। ਪਾਕਿਸਤਾਨ ਯਾਤਰੀਆਂ ਤੋਂ 20 ਡਾਲਰ (1400 ਰੁਪਏ) ਸੇਵਾ ਸ਼ੁਲਕ ਵਸੂਲਣ ‘ਤੇ ਅੜਿਆ ਹੋਇਆ ਹੈ। ਕਰਤਾਰਪੁਰ ਲਾਂਘੇ ਤੋਂ ਪਾਕਿਸਤਾਨ ਨੂੰ ਹਰ ਮਹੀਨੇ ਲਗਪਗ 30 ਲੱਖ ਡਾਲਰ ਤੱਕ ਦੀ ਕਮਾਈ ਹੋ ਸਕਦੀ ਹੈ। ਦੱਸ ਦਈਏ ਪਾਕਿਸਤਾਨ ਵਿਚ ਕਰਤਾਰਪੁਰ ਕਾਰੀਡੋਰ ਦਾ ਉਦਘਾਟਨ ਸਮਾਰੋਹ 9 ਨਵੰਬਰ ਨੂੰ ਹੋਵੇਗਾ। ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਸਮਾਰੋਹ ਵਿਚ ਹਿੱਸਾ ਲੈਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਸੱਦਾ ਮੰਜੂਰ ਕਰ ਲਿਆ ਹੈ।

ਇਮਰਾਨ ਦੀ ਪਾਰਟੀ ਪਾਕਿਸਤਾਨ ਤਹਰੀਨ-ਏ-ਇੰਸਾਫ਼ (ਪੀਟੀਆਈ) ਨੇ ਇਸਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਧੂ ਨੇ ਕਾਰਤਾਰਪੁਰ ਕਾਡੀਡੋਰ ਉਦਘਾਟਨ ਸਮਾਰੋਹ ਵਿਚ ਆਉਣ ਦਾ ਸੱਦਾ ਦੇਣ ਲਈ ਇਮਰਾਨ ਖਾਨ ਨੂੰ ਧੰਨਵਾਦ ਕਿਹਾ ਹੈ। ਨਵੀਂ ਦਿੱਲੀ ਵਿਚ ਵਿਦੇਸ਼ ਮੰਤਰਾਲੇ ਨੇ ਸਿੱਧੂ ਵੱਲੋਂ ਇਮਰਾਨ ਦਾ ਸੱਦਾ ਮੰਜੂਰ ਕੀਤਾ ਜਾਣ ਦੇ ਹਵਾਲਾ ਵਿਚ ਕਿਹਾ ਕਿ ਇਸਦੇ ਲਈ ਰਾਜਨੀਨਿਤ ਮੰਜੂਰੀ ਲੈਣੀ ਹੋਵੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪ੍ਰੈਸ਼ ਕਾਂਨਫਰੰਸ ਵਿਚ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਜਿਨ੍ਹਾਂ ਭਾਰਤੀਆਂ ਨੂੰ ਪਾਕਿਸਤਾਨ ਕਰਤਾਰਪੁਰ ਕਾਰੀਡੋਰ ਉਦਘਾਟਨ ਸਮਾਰੋਹ ਵਿਚ ਬੁਲਾਉਣਾ ਚਾਹੁੰਦਾ ਹੈ। ਉਨ੍ਹਾਂ ਰਾਜਨੀਤਿਕ ਮੰਜੂਰੀ ਲੈਣੀ ਹੋਵੇਗੀ। ਕੁਮਾਰ ਨੇ ਇਹ ਵੀ ਦੱਸਿਆ ਕਿ ਭਾਰਤ ਨੇ ਉਦਘਾਟਨ ਜੱਥੇ ਵਿਚ ਸ਼ਾਮਲ 480 ਸ਼ਰਧਾਲੂਆਂ ਦੀ ਸੂਚੀ ਪਾਕਿਸਤਾਨ ਨੂੰ ਦਿੱਤੀ ਹੈ ਅਤੇ ਪਾਕਿਸਤਾਨ ਤੋਂ ਇਸਦੀ ਮੰਜੂਰੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਭਾਰਤ ਵਿਚ 9 ਨਵੰਬਰ ਤੱਕ ਪੂਰਾ ਹੋ ਹਾਵੇਗਾ ਕਰਤਾਰਪੁਰ ਕਾਰੀਡੋਰ ਦਾ ਨਿਰਮਾਣ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਕਾਰੀਡੋਰ ਦੇ ਨਿਰਮਾਣ ਦਾ ਰਹਿੰਦਾ ਕੰਮ 9 ਨਵੰਬਰ ਤੋਂ ਪਹਿਲਾਂ ਪੂਰਾ ਹੋ ਜਾਵੇਗਾ। 95 ਫ਼ੀਸਦ ਕਾਰਜ ਪੂਰਾ ਹੋ ਗਿਆ ਹੈ। ਉਨ੍ਹਾਂ ਨੇ ਵੀਰਵਾਰ ਨੂੰ ਡੇਰਾ ਬਾਬਾ ਨਾਨਕ ‘ਚ ਨਿਰਮਾਣ ਕਾਰਜ ਦਾ ਜਾਇਜਾ ਲਿਆ। ਇਸਤੋਂ ਬਾਅਦ ਸੁਲਤਾਨਪੁਰ ਲੋਧੀ ਵਿਚ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਦੋ ਸੋ ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।

ਜ਼ਿਕਰਯੋਗ ਹੈ ਕਿ 9 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰੀਡੋਰ ਦਾ ਉਦਾਘਾਟਨ ਕਰਨਗੇ। ਕੈਪਟਨ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਚ ਰਾਜ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਸੰਬੰਧੀ ਇਕ ਹੀ ਮੰਚ ਲਗਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਵਸਥਾ ਦੇ ਚਲਦੇ ਉਨ੍ਹਾ ਲਈ ਵੱਖਰਾ ਮੰਚ ਤਿਆਰ ਕੀਤਾ ਜਾ ਰਿਹਾ ਹੈ। ਇਸਨੂੰ ਕੇਂਦਰ ਸਰਕਾਰ ਖੁਦ ਤਿਆਰ ਕਰਾ ਰਹੀ ਹੈ।