ਲੇਬਰ ਪਾਰਟੀ ਦੇ ਮੁਖੀ ਐਂਥਨੀ ਐਂਬਨੀਸ ਵੱਲੋਂ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਬਾਬੇ ਨਾਨਕ ਦੀਆਂ ਸਿੱਖਿਆਵਾਂ ਦਾ ਵੀ ਕੀਤਾ ਜ਼ਿਕਰ

Anthony Albanese

ਮੈਲਬੌਰਨ (ਪਰਮਵੀਰ ਸਿੰਘ ਆਹਲੂਵਾਲੀਆ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਸ਼ਵ ਭਰ ਵਿਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਵੱਡੇ-ਵੱਡੇ ਦੇਸ਼ਾਂ ਦੇ ਮੁਖੀਆਂ ਵੱਲੋਂ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਆਸਟ੍ਰੇਲੀਆ ਵਿਚ ਵੀ ਮੁੱਖ ਵਿਰੋਧੀ ਧਿਰ ਲੇਬਰ ਪਾਰਟੀ ਦੇ ਮੁਖੀ ਐਂਥਨੀ ਐਂਬਨੀਸ ਨੇ ਇਕ ਵੀਡੀਓ ਜਾਰੀ ਕਰਕੇ ਆਸਟ੍ਰੇਲੀਆ ਅਤੇ ਵਿਸ਼ਵ ਭਰ ਦੇ ਸਿੱਖਾਂ ਨੂੰ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ।

ਇਸ ਮੌਕੇ ਉਹਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਵੀ ਜ਼ਿਕਰ ਕੀਤਾ।  ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਆਸਟ੍ਰੇਲੀਆ ਦੀਆਂ ਸਮੂਹ ਸਿਆਸੀ ਪਾਰਟੀਆਂ ਸਿੱਖਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਹਨ। ਇਸ ਤੋਂ ਪਹਿਲਾਂ ਆਸਟ੍ਰੇਲੀਆ ਵਿਚ ਕੈਨਬਰਾ ਦੀ ਸੰਘੀ ਪਾਰਲੀਮੈਂਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲੀ ਵਾਰ ਪ੍ਰਕਾਸ਼ ਕਰਕੇ ਇਤਿਹਾਸ ਰਚਿਆ ਗਿਆ ਸੀ ਅਤੇ ਪਾਰਲੀਮੈਂਟ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ ਸੀ।

 

ਉਹਨਾਂ ਨੇ ਬਾਬੇ ਨਾਨਕ ਦੀਆਂ ਸਿੱਖਿਆਵਾਂ ’ਤੇ ਭਾਸ਼ਣ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਆਸਟ੍ਰੇਲੀਅਨ ਸੰਗਤ ਵੱਲੋਂ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਆਸਟ੍ਰੇਲੀਆ ਦੀਆਂ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਸਿੱਖਾਂ ਦਾ ਡਟ ਕੇ ਸਾਥ ਦੇ ਰਹੀਆਂ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।