ਇਮਰਾਨ ਖ਼ਾਨ ਦੀ ਇਸ ਗੱਲ ਤੋਂ ਖੁਸ਼ ਹੋਈ ਮਹਿਬੂਬਾ ਮੁਫਤੀ ਦੀ ਲੜਕੀ
ਜੰਮੂ-ਕਸ਼ਮੀਰ ਵਿਚੋਂ ਧਾਰਾ 370 ਦੀਆਂ ਧਾਰਾਵਾਂ ਹਟਾਉਣ ਤੋਂ ਨਜ਼ਰਬੰਦ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਦੀ ਲੜਕੀ ਇਲਤਿਜ਼ਾ ਮੁਫਤੀ ਇਕ ਵਾਰ ਫਿਰ ਚਰਚਾ ਵਿਚ ਹੈ।
ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿਚੋਂ ਧਾਰਾ 370 ਦੀਆਂ ਧਾਰਾਵਾਂ ਹਟਾਉਣ ਤੋਂ ਨਜ਼ਰਬੰਦ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਦੀ ਲੜਕੀ ਇਲਤਿਜ਼ਾ ਮੁਫਤੀ ਇਕ ਵਾਰ ਫਿਰ ਚਰਚਾ ਵਿਚ ਹੈ। ਇਸ ਵਾਰ ਉਹਨਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਤਾਰੀਫ਼ ਕੀਤੀ ਹੈ। ਦਰਅਸਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਟਵਿਟਰ ‘ਤੇ ਜਾਣਕਾਰੀ ਦਿੱਤੀ ਗਈ ਸੀ ਕਿ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਪਾਕਿਸਤਾਨ ਵੱਲੋਂ ਪਾਸਪੋਰਟ ਵਿਚ ਛੋਟ ਦਿੱਤੀ ਜਾਵੇਗੀ।
ਉਹਨਾਂ ਦਾ ਕਹਿਣਾ ਹੈ ਕਿ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਕੋਲ ਸਿਰਫ਼ ਵੈਧ ਪਛਾਣ ਪੱਤਰ ਹੋਣੀ ਜਰੂਰੀ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਸ਼ਰਧਾਲੂਆਂ ਨੂੰ 10 ਦਿਨ ਪਹਿਲਾਂ ਐਡਵਾਂਸ ਵਿਚ ਰਜਿਸਟਰੇਸ਼ਨ ਕਰਾਉਣ ਦੀ ਲੋੜ ਨਹੀਂ। ਇਸ ਦੇ ਨਾਲ ਹੀ ਉਦਘਾਟਨ ਵਾਲੇ ਦਿਨ ਅਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਦਿਨ ਕੋਈ ਫੀਸ ਨਹੀਂ ਲਈ ਜਾਵੇਗੀ।
ਇਮਰਾਨ ਖ਼ਾਨ ਵੱਲੋਂ ਕੀਤੇ ਗਏ ਇਸ ਐਲਾਨ ਤੋਂ ਬਾਅਦ ਉਹਨਾਂ ਦੇ ਟਵੀਟ ‘ਤੇ ਮਹਿਬੂਬਾ ਮੁਫਤੀ ਨੇ ਜਵਾਬ ਦਿੰਦੇ ਹੋਏ ਲਿਖਿਆ ਹੈ ਕਿ ਇਹ ਮਹਾਮ ਕਦਮ ਹੈ। ਦੱਸ ਦਈਏ ਕਿ ਜਦੋਂ ਤੋਂ ਮਹਿਬੂਬਾ ਮੁਫਤੀ ਨਜ਼ਰਬੰਦ ਹੈ, ਉਸ ਸਮੇਂ ਤੋਂ ਉਹਨਾਂ ਦਾ ਟਵਿਟਰ ਅਕਾਊਂਟ ਉਹਨਾਂ ਦੀ ਲੜਕੀ ਚਲਾ ਰਹੀ ਹੈ। ਇਸ ਦੇ ਨਾਲ ਹੀ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਹੈ ਕਿ ਇਹ ਫੀਸ ਸਿਰਫ ਕੁਝ ਦਿਨ ਹੀ ਨਹੀਂ ਸਗੋਂ ਸਾਰੇ ਦਿਨਾਂ ਲਈ ਮਾਫ ਹੋਣੀ ਚਾਹੀਦੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ, 'ਮੈਂ ਇਮਰਾਨ ਖ਼ਾਨ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਤੇ ਐਡਵਾਂਸ ਰਜਿਸਟ੍ਰੇਸ਼ਨ ਦੀਆਂ ਸ਼ਰਤਾਂ ਮੁਆਫ ਕਰਨ ਲਈ ਖੁਸ਼ ਤੇ ਧੰਨਵਾਦੀ ਹਾਂ। ਪਰ ਮੈਂ ਪਾਕਿਸਤਾਨ ਨੂੰ ਅਪੀਲ ਕਰਾਂਗਾ ਕਿ ਇਸ ਨੂੰ ਸਿਰਫ ਸਿੱਖਾਂ 'ਤੇ ਹੀ ਨਹੀਂ ਬਲਕਿ ਧਰਮ ਨਿਰਪੱਖ ਭਾਰਤ ਦੇ ਸਾਰੇ ਨਾਗਰਿਕਾਂ 'ਤੇ ਲਾਗੂ ਕੀਤਾ ਜਾਵੇ। ਮੈਂ ਪਾਕਿ ਪ੍ਰਧਾਨ ਮੰਤਰੀ ਨੂੰ ਸਿਰਫ ਇਨ੍ਹਾਂ ਦੋ ਦਿਨਾਂ ਦੀ ਬਜਾਏ ਸਾਰੇ ਦਿਨਾਂ ਵਿੱਚ 20 ਡਾਲਰ ਦੀ ਫੀਸ ਮੁਆਫ ਕਰਨ ਦੀ ਅਪੀਲ ਕਰਦਾ ਹਾਂ।'
ਇਮਰਾਨ ਖ਼ਾਨ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਪੰਜਾਬ ਦੇ ਗੁਰਦਾਸਪੁਰ ਵਿਚ ਡੇਰਾ ਬਾਬਾ ਨਾਨਕ ਵਿਖੇ ਸੰਗਤਾਂ ਨੂੰ ਸੰਬੋਧਨ ਕਰਨਗੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।