ਗਲਾਸਗੋ ਪਹੁੰਚੇ PM ਮੋਦੀ ਦਾ ਲੋਕਾਂ ਨੇ ਕੀਤਾ ਸਵਾਗਤ, ਗਾਇਆ 'ਮੋਦੀ ਭਾਰਤ ਦਾ ਗਹਿਣਾ' ਗੀਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪੀਐਮ ਮੋਦੀ ਨੇ ਭੀੜ ਵਿੱਚ ਮੌਜੂਦ ਲੋਕਾਂ ਨਾਲ ਗੱਲਬਾਤ ਵੀ ਕੀਤੀ

PM MODI

 

ਗਲਾਸਗੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਰਾਸ਼ਟਰ ਜਲਵਾਯੂ ਸੰਮੇਲਨ 2021 ਵਿੱਚ ਸ਼ਾਮਲ ਹੋਣ ਲਈ ਸਕਾਟਲੈਂਡ ਦੇ ਗਲਾਸਗੋ ਪਹੁੰਚ ਗਏ ਹਨ, ਜਿੱਥੇ ਹੋਟਲ ਦੇ ਬਾਹਰ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪੂਰੀ ਦੁਨੀਆ ਦੀਆਂ ਨਜ਼ਰਾਂ ਹੁਣ ਇਸ ਕਾਨਫਰੰਸ 'ਤੇ ਟਿਕੀਆਂ ਹੋਈਆਂ ਹਨ ਕਿਉਂਕਿ ਇਸ ਕਾਨਫਰੰਸ 'ਚ ਦੁਨੀਆ ਭਰ ਦੇ ਦਿੱਗਜ ਨੇਤਾ ਵਾਤਾਵਰਣ ਸੰਭਾਲ ਦੀ ਮੁਹਿੰਮ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰਨਗੇ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗਲਾਸਗੋ ਦੇ ਹੋਟਲ ਪਹੁੰਚਣ ਤੋਂ ਬਾਅਦ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਮੋਦੀ-ਮੋਦੀ ਦੇ ਨਾਅਰੇ ਲਗਾਏ ਅਤੇ 'ਮੋਦੀ ਹੈ ਭਾਰਤ ਕਾ ਗਹਿਣਾ' ਗੀਤ ਗਾਇਆ। ਇਸ ਦੌਰਾਨ ਪੀਐਮ ਮੋਦੀ ਨੇ ਭੀੜ ਵਿੱਚ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗਲਾਸਗੋ ਵਿੱਚ ਕਾਫੀ ਵਿਅਸਤ ਸਮਾਂ ਹੈ। ਅੱਜ (1 ਨਵੰਬਰ) ਪੀਐਮ ਮੋਦੀ ਭਾਰਤੀ ਸਮੇਂ ਅਨੁਸਾਰ ਬਾਅਦ ਦੁਪਹਿਰ 3.30 ਵਜੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ। ਫਿਰ ਗਲਾਸਗੋ ਕਾਨਫਰੰਸ ਸ਼ਾਮ 5.30 ਵਜੇ ਸ਼ੁਰੂ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਦੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨਾਲ ਸ਼ਾਮ 7 ਵਜੇ ਮਿਲਣ ਦੀ ਸੰਭਾਵਨਾ ਹੈ। ਰਾਤ 8 ਵਜੇ ਚੋਟੀ ਦੇ ਨੇਤਾਵਾਂ ਦੀ ਬੈਠਕ ਅਤੇ ਚਰਚਾ ਹੋਵੇਗੀ। ਇਸ ਤੋਂ ਬਾਅਦ ਪੀਐਮ ਮੋਦੀ ਰਾਤ 8.30 ਵਜੇ ਕਾਨਫਰੰਸ ਨੂੰ ਸੰਬੋਧਨ ਕਰਨਗੇ।