ਅਮਰੀਕਾ ’ਚ ਪਾਰਟੀ ਦੌਰਾਨ ਗੋਲੀਬਾਰੀ, ਇਕ ਦੀ ਮੌਤ ਤੇ 9 ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਇਸ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ।

Firing

ਟੈਕਸਾਸ : ਅਮਰੀਕਾ ਦੇ ਪੂਰਬੀ ਟੈਕਸਾਸ ਵਿਚ ਇਕ ਹੈਲੋਵੀਨ ਪਾਰਟੀ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਕ ਬਿਆਨ ਵਿਚ ਕਿਹਾ ਕਿ ਗੋਲੀਬਾਰੀ ਸਨਿਚਰਵਾਰ ਦੇਰ ਰਾਤ ਟੈਕਸਾਕਾਨਾ ਵਿਚ ਇਕ ਸਮਾਗਮ ਵਿਚ ਹੋਈ ਜਿਥੇ ਘੱਟੋ ਘੱਟ ਸੈਂਕੜੇ ਲੋਕ ਸਨ।

ਪੁਲਿਸ ਮੁਤਾਬਕ 10 ਲੋਕਾਂ ਨੂੰ ਗੋਲੀਆਂ ਲੱਗੀਆਂ ਅਤੇ ਉਨ੍ਹਾਂ ਨੂੰ ਹਸਪਤਾਲਾਂ ’ਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿਚੋਂ ਇਕ 20 ਸਾਲਾ ਵਿਅਕਤੀ ਦੀ ਮੌਤ ਹੋ ਗਈ। ਹਾਲਾਂਕਿ ਵਿਅਕਤੀ ਦਾ ਨਾਂ ਨਹੀਂ ਦਸਿਆ ਗਿਆ ਹੈ। ਪੁਲਿਸ ਮੁਤਾਬਕ ਬਾਕੀ ਨੌਂ ਦੀ ਹਾਲਤ ਨਾਜ਼ੁਕ ਨਹੀਂ ਜਾਪਦੀ। ਸੱਕੀ ਹਮਲਾਵਰ ਨੂੰ ਹਿਰਾਸਤ ਵਿਚ ਨਹੀਂ ਲਿਆ ਜਾ ਸਕਿਆ ਕਿਉਂਕਿ ਉਹ ਅਣਪਛਾਤੇ ਵਾਹਨ ਵਿਚ ਮੌਕੇ ਤੋਂ ਫ਼ਰਾਰ ਹੋ ਗਿਆ।