ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਕੋਰੋਨਾ ਵਾਇਰਸ ਦੀ ਲਪੇਟ 'ਚ

ਏਜੰਸੀ

ਖ਼ਬਰਾਂ, ਕੌਮਾਂਤਰੀ

ਕਿਹਾ ਹਲਕੇ ਲੱਛਣ ਹਨ, ਅਤੇ ਮੈਂ  ਠੀਕ ਹਾਂ 

Image

 

ਵਾਸ਼ਿੰਗਟਨ - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਨੇ ਕਿਹਾ ਕਿ ਉਹ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ, ਪਰ ਉਨ੍ਹਾਂ ਵਿੱਚ ਹਲਕੇ ਲੱਛਣ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਕੋਵਿਡ-19 ਵਿਰੋਧੀ ਵੈਕਸੀਨ ਦੀ ਖੁਰਾਕ ਲੈਣ ਦੀ ਅਪੀਲ ਕੀਤੀ।

ਅਮਰੀਕਾ ਦੇ 42ਵੇਂ ਰਾਸ਼ਟਰਪਤੀ ਕਲਿੰਟਨ ਨੂੰ ਅਕਤੂਬਰ 2021 ਵਿੱਚ ਪਿਸ਼ਾਬ ਨਾਲੀ ਦੀ ਲਾਗ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

ਕਲਿੰਟਨ ਨੇ ਬੁੱਧਵਾਰ ਨੂੰ ਟਵੀਟ ਕੀਤਾ, "ਮੈਂ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਇਆ ਗਿਆ ਹਾਂ। ਮੇਰੇ ਵਿੱਚ ਹਲਕੇ ਲੱਛਣ ਹਨ ਪਰ ਮੈਂ ਪੂਰੀ ਤਰ੍ਹਾਂ ਠੀਕ ਹਾਂ, ਅਤੇ ਘਰੇਲੂ ਰੁਝੇਵਿਆਂ 'ਚ ਸਮਾਂ ਬਿਤਾ ਰਿਹਾ ਹਾਂ।“

ਉਨ੍ਹਾਂ ਕਿਹਾ, “ਸ਼ੁਕਰ ਹੈ ਮੈਂ ਵੈਕਸੀਨ ਦੀ ਖੁਰਾਕ ਅਤੇ ਬੂਸਟਰ ਖੁਰਾਕ ਲਈ ਹੈ, ਜਿਸ ਨਾਲ ਮੇਰੇ ਲੱਛਣ ਹਲਕੇ ਰਹੇ, ਅਤੇ ਮੈਂ ਸਭ ਨੂੰ ਟੀਕਾ ਲਗਵਾਉਣ ਦੀ ਅਪੀਲ ਕਰਦਾ ਹਾਂ।" 

ਜੌਨਸ ਹੌਪਕਿੰਸ ਯੂਨੀਵਰਸਿਟੀ ਦੇ ਤਾਜ਼ਾ ਅੰਕੜਿਆਂ ਅਨੁਸਾਰ, ਲਗਭਗ ਤਿੰਨ ਸਾਲ ਪਹਿਲਾਂ ਕੋਵਿਡ -19 ਮਹਾਂਮਾਰੀ ਦੇ ਫੈਲਣ ਤੋਂ ਬਾਅਦ, ਅਮਰੀਕਾ ਵਿੱਚ ਸੰਕਰਮਣ ਦੇ 98.6 ਮਿਲੀਅਨ ਮਾਮਲੇ ਆ ਚੁੱਕੇ ਹਨ ਅਤੇ 10 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।