Japan Earthquake: ਜਾਪਾਨ 'ਚ ਭੂਚਾਲ ਕਾਰਨ ਹੁਣ ਤਕ 30 ਲੋਕਾਂ ਦੀ ਮੌਤ; ਇਕ ਦਿਨ ਵਿਚ ਲੱਗੇ 155 ਝਟਕੇ

ਏਜੰਸੀ

ਖ਼ਬਰਾਂ, ਕੌਮਾਂਤਰੀ

ਜਾਪਾਨ 'ਚ ਸੋਮਵਾਰ ਨੂੰ 7.6 ਤੀਬਰਤਾ ਦਾ ਭੂਚਾਲ ਆਇਆ

Japan Earthquake leave 30 dead

Japan Earthquake: ਜਾਪਾਨ 'ਚ ਸੋਮਵਾਰ ਨੂੰ ਆਏ ਭੂਚਾਲ ਕਾਰਨ ਹੁਣ ਤਕ 30 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸਥਾਨਕ ਪ੍ਰਸ਼ਾਸਨ ਨੇ ਇਨ੍ਹਾਂ ਮੌਤਾਂ ਦੀ ਪੁਸ਼ਟੀ ਕੀਤੀ ਹੈ। ਜਾਪਾਨ 'ਚ ਸੋਮਵਾਰ ਨੂੰ 7.6 ਤੀਬਰਤਾ ਦਾ ਭੂਚਾਲ ਆਇਆ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਅਤੇ ਲੋਕਾਂ ਨੂੰ ਤੱਟਵਰਤੀ ਇਲਾਕਿਆਂ ਨੂੰ ਖਾਲੀ ਕਰਨ ਲਈ ਕਿਹਾ ਹੈ।

Japan Earthquake

ਹਾਲਾਂਕਿ, ਇਸ ਚਿਤਾਵਨੀ ਨੂੰ ਮੰਗਲਵਾਰ ਸਵੇਰੇ ਐਡਵਾਈਜ਼ਰੀ ਵਿਚ ਬਦਲ ਦਿਤਾ ਗਿਆ ਹੈ। ਜਾਪਾਨ ਵਿਚ ਇਕ ਦਿਨ ਵਿਚ 155 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਵਜੀਮਾ ਵਿਚ ਹੁਣ ਤਕ 16 ਅਤੇ ਸੁਜ਼ੂ ਵਿਚ ਛੇ ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ​​ਚੁੱਕੀ ਹੈ। ਭੂਚਾਲ ਤੋਂ ਬਾਅਦ ਲੋਕਾਂ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ 1000 ਤੋਂ ਵੱਧ ਬਚਾਅ ਕਰਮਚਾਰੀ ਇਸ ਕੰਮ 'ਚ ਲੱਗੇ ਹੋਏ ਹਨ।

Japan Earthquake

ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੇ ਕਿਹਾ ਹੈ ਕਿ ਉਹ ਭੂਚਾਲ ਤੋਂ ਪ੍ਰਭਾਵਤ ਲੋਕਾਂ ਨੂੰ ਭਰੋਸਾ ਦਿੰਦੇ ਹਨ ਕਿ ਉਨ੍ਹਾਂ ਤਕ ਜਲਦੀ ਹੀ ਮਦਦ ਪਹੁੰਚ ਜਾਵੇਗੀ। ਉਨ੍ਹਾਂ ਕਿਹਾ, “ਸਵੈ-ਰੱਖਿਆ ਬਲਾਂ ਨੂੰ ਭੂਚਾਲ ਪ੍ਰਭਾਵਿਤ ਖੇਤਰਾਂ ਤਕ ਪਹੁੰਚਣ ਵਿਚ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਸੜਕਾਂ ਟੁੱਟੀਆਂ ਹੋਈਆਂ ਹਨ। ਇਮਾਰਤਾਂ ਵਿਚ ਫਸੇ ਲੋਕਾਂ ਨੂੰ ਜਲਦੀ ਤੋਂ ਜਲਦੀ ਬਚਾਇਆ ਜਾਣਾ ਚਾਹੀਦਾ ਹੈ ਤਾਂ ਜੋ ਇਮਾਰਤ ਡਿੱਗਣ ਤੋਂ ਪਹਿਲਾਂ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਸਕੇ।

Japan Earthquake

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਭਾਰਤੀ ਦੂਤਾਵਾਸ ਨੇ ਭੂਚਾਲ ਪੀੜਤਾਂ ਦੀ ਮਦਦ ਲਈ ਐਮਰਜੈਂਸੀ ਕੰਟਰੋਲ ਰੂਮ ਸਥਾਪਤ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਦਿਤੀ ਗਈ ਜਾਣਕਾਰੀ ਮੁਤਾਬਕ ਕੋਈ ਵੀ ਵਿਅਕਤੀ ਇਥੇ ਆ ਕੇ ਮਦਦ ਮੰਗ ਸਕਦਾ ਹੈ। ਇਸ ਤੋਂ ਪਹਿਲਾਂ ਦੂਤਾਵਾਸ ਨੇ ਈ-ਮੇਲ ਆਈਡੀ ਅਤੇ ਨੰਬਰ ਵੀ ਜਾਰੀ ਕੀਤੇ ਸਨ। ਇਹ ਇਸ ਤਰ੍ਹਾਂ ਹਨ: +81-80-3930-1715, +81-70-1492-0049, +81-80-3214-4734, +81-80-6229-5382, +81-80-3214-4722।

 (For more Punjabi news apart from Japan Earthquake leave 30 dead, stay tuned to Rozana Spokesman)