ਭਾਰਤੀ ਮੂਲ ਦੇ ਪ੍ਰਮਿਲਾ ਜੈਪਾਲ ਨੇ ਅਮਰੀਕਾ ਵਿਚ ਵਧਾਇਆ ਮਾਣ, ਮਿਲੀ ਵੱਡੀ ਜ਼ਿੰਮੇਵਾਰੀ

ਏਜੰਸੀ

ਖ਼ਬਰਾਂ, ਕੌਮਾਂਤਰੀ

ਇਮੀਗ੍ਰੇਸ਼ਨ ਲਈ ਬਣੇ US ਹਾਊਸ ਜੁਡੀਸ਼ਰੀ ਕਮੇਟੀ ਪੈਨਲ ਦੇ ਰੈਂਕਿੰਗ ਮੈਂਬਰ ਵਜੋਂ ਹੋਏ ਨਾਮਜ਼ਦ

Indian-American Pramila Jayapal named to top post in US Immigration subcommittee

 

ਨਿਊਯਾਰਕ: ਅਮਰੀਕਾ ਵਿਚ ਭਾਰਤੀ ਮੂਲ ਦੀ ਪ੍ਰਮਿਲਾ ਜੈਪਾਲ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਹਨਾਂ ਨੂੰ ਇਮੀਗ੍ਰੇਸ਼ਨ ਲਈ ਬਣੇ ਸ਼ਕਤੀਸ਼ਾਲੀ ਯੂਐਸ ਹਾਊਸ ਜੁਡੀਸ਼ਰੀ ਕਮੇਟੀ ਪੈਨਲ ਦੇ ਰੈਂਕਿੰਗ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਉਹ ਇਸ ਉਪ-ਕਮੇਟੀ ਦੀ ਅਗਵਾਈ ਕਰਨ ਵਾਲੇ ਪਹਿਲੇ ਪ੍ਰਵਾਸੀ ਬਣ ਗਏ ਹਨ।  

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਵਿਚ ਮਿਲਿਆ ਪਰਫਿਊਮ IED, ਨਾਰਵਾਲ ਮਾਮਲੇ ਨਾਲ ਜੁੜੇ ਆਰਿਫ ਕੋਲੋਂ ਹੋਇਆ ਬਰਾਮਦ

57 ਸਾਲਾ ਪ੍ਰਮਿਲਾ ਜੈਪਾਲ ਵਾਸ਼ਿੰਗਟਨ ਦੇ 7ਵੇਂ ਕਾਂਗਰੇਸ਼ਨਲ ਜ਼ਿਲ੍ਹੇ ਦੀ ਨੁਮਾਇੰਦਗੀ ਕਰਦੇ ਹਨ। ਉਹਨਾਂ ਨੇ ਇਮੀਗ੍ਰੇਸ਼ਨ ਅਖੰਡਤਾ ਅਤੇ ਸੁਰੱਖਿਆ 'ਤੇ ਕੰਮ ਕਰਨ ਵਾਲੀ ਉਪ-ਕਮੇਟੀ ਦੀ ਮਹਿਲਾ ਮੈਂਬਰ ਲੋਫਗ੍ਰੇਨ ਦੀ ਥਾਂ ਲਈ ਹੈ। ਰੈਂਕਿੰਗ ਮੈਂਬਰ ਚੁਣੇ ਜਾਣ ਤੋਂ ਬਾਅਦ ਪ੍ਰਮਿਲਾ ਜੈਪਾਲ ਨੇ ਕਿਹਾ, “ਮੈਂ ਅਮਰੀਕੀ ਪ੍ਰਤੀਨਿਧੀ ਸਭਾ ਲਈ ਚੁਣੀ ਗਈ ਪਹਿਲੀ ਦੱਖਣੀ ਏਸ਼ੀਆਈ ਮਹਿਲਾ ਹੋਣ ਦਾ ਮਾਣ ਮਹਿਸੂਸ ਕਰ ਰਹੀ ਹਾਂ”।  

ਇਹ ਵੀ ਪੜ੍ਹੋ: ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ

ਪ੍ਰਮਿਲਾ ਨੇ ਕਿਹਾ ਕਿ ਉਹ 16 ਸਾਲ ਦੀ ਉਮਰ ਵਿਚ ਅਮਰੀਕਾ ਆਈ ਸੀ। ਹਾਲਾਂਕਿ ਅਮਰੀਕੀ ਨਾਗਰਿਕ ਬਣਨ ਲਈ ਉਹਨਾਂ ਨੂੰ 17 ਸਾਲ ਇੰਤਜ਼ਾਰ ਕਰਨਾ ਪਿਆ। ਉਹਨਾਂ ਕਿਹਾ ਕਿ ਇਹ ਮੇਰੇ ਲਈ ਵੱਡੀ ਗੱਲ ਹੈ ਕਿ ਮੈਂ ਇਕ ਟੁੱਟੀ ਹੋਈ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਦੁਬਾਰਾ ਸ਼ੁਰੂ ਕਰਨ ਦੀ ਭੂਮਿਕਾ ਨਿਭਾਵਾਂਗੀ।

ਇਹ ਵੀ ਪੜ੍ਹੋ: ਲੁਧਿਆਣਾ ਪੁਲਿਸ ਵੱਲੋਂ ਪੁਨੀਤ ਬੈਂਸ ਗੈਂਗ ਦੇ ਦੋ ਮੈਂਬਰ ਅਸਲੇ ਸਣੇ ਕਾਬੂ 

ਪ੍ਰਮਿਲਾ ਅਮਰੀਕੀ ਕਾਂਗਰਸ ਵਿਚ ਆਉਣ ਤੋਂ ਪਹਿਲਾਂ ਪਰਵਾਸੀਆਂ ਲਈ ਲੰਬੇ ਸਮੇਂ ਤੋਂ ਲੜਾਈ ਲੜ ਰਹੇ ਹਨ। ਉਹਨਾਂ ਨੇ ਵਾਸ਼ਿੰਗਟਨ ਦੇ ਸਭ ਤੋਂ ਵੱਡੇ ਪ੍ਰਵਾਸੀ ਸੰਗਠਨ ਵਨ ਅਮਰੀਕਾ ਦੀ ਵੀ ਸ਼ੁਰੂਆਤ ਕੀਤੀ ਸੀ। ਸਾਬਕਾ ਰਾਸ਼ਟਰਪਤੀ ਓਬਾਮਾ ਵੱਲੋਂ ਉਹਨਾਂ ਨੂੰ ਚੈਂਪੀਅਨ ਆਫ ਚੇਂਜ ਪੁਰਸਕਾਰ ਵੀ ਦਿੱਤਾ ਜਾ ਚੁੱਕਾ ਹੈ।