'PM ਮੋਦੀ ਛੁੱਟੀ ਨਹੀਂ ਲੈਂਦੇ ਤੇ ਰਾਹੁਲ ਗਾਂਧੀ ਵਿਦੇਸ਼ 'ਚ ਛੁੱਟੀ ਮਨਾਉਂਦੇ ਹਨ', ਅਮਿਤ ਸ਼ਾਹ

ਸਪੋਕਸਮੈਨ Fact Check

ਖ਼ਬਰਾਂ, ਰਾਸ਼ਟਰੀ

ਮੋਦੀ ਅਤੇ ਰਾਹੁਲ ਵਿਚਾਲੇ ਕੋਈ ਮੁਕਾਬਲਾ ਨਹੀਂ : ਅਮਿਤ ਸ਼ਾਹ

File image

 Lok Sabha Election 2024: ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਲਗਾਤਾਰ ਜਾਰੀ ਹਨ। ਇੱਕ ਪਾਸੇ ਜਿੱਥੇ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ ,ਓਥੇ ਹੀ ਸਾਰੀਆਂ ਪਾਰਟੀਆਂ ਵਿਚਾਲੇ ਬਿਆਨਬਾਜ਼ੀ ਦਾ ਸਿਲਸਿਲਾ ਵੀ ਜ਼ੋਰ ਫੜਦਾ ਜਾ ਰਿਹਾ ਹੈ। ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਹੁਲ ਗਾਂਧੀ 'ਤੇ ਤੰਜ ਕਸਿਆ ਹੈ। 

 

ਦਰਅਸਲ 'ਚ ਅਮਿਤ ਸ਼ਾਹ ਉੱਤਰੀ ਬੈਂਗਲੁਰੂ ਲੋਕ ਸਭਾ ਸੀਟ 'ਤੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ "ਇੰਡੀਆ" ਗਠਜੋੜ ਨੂੰ ਪਰਿਵਾਰਵਾਦੀਆਂ ਦਾ ਗਠਜੋੜ ਕਰਾਰ ਦਿੱਤਾ।

 

ਮੋਦੀ ਅਤੇ ਰਾਹੁਲ ਵਿਚਾਲੇ ਕੋਈ ਮੁਕਾਬਲਾ ਨਹੀਂ : ਅਮਿਤ ਸ਼ਾਹ


ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਭਾਜਪਾ ਕਰਨਾਟਕ ਦੀਆਂ ਸਾਰੀਆਂ 28 ਲੋਕ ਸਭਾ ਸੀਟਾਂ 'ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਨੇ ਵਿਰੋਧੀ ਪਾਰਟੀਆਂ 'ਤੇ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਦਾ ਆਰੋਪ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਅਤੇ ਕਾਂਗਰਸ ਦੀ ਅਗਵਾਈ ਵਾਲੇ ਇੰਡੀਆ ਗਠਜੋੜ ਵਿਚਾਲੇ ਕੋਈ ਮੁਕਾਬਲਾ ਨਹੀਂ ਹੈ।

 

ਇਸ ਦੌਰਾਨ ਅਮਿਤ ਸ਼ਾਹ ਨੇ ਰਾਹੁਲ ਗਾਂਧੀ 'ਤੇ ਵੀ ਤੰਜ ਕਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਦੇ ਛੁੱਟੀ ਨਹੀਂ ਲੈਂਦੇ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਗਰਮੀਆਂ ਸ਼ੁਰੂ ਹੁੰਦੇ ਹੀ ਵਿਦੇਸ਼ ਯਾਤਰਾ 'ਤੇ ਚਲੇ ਜਾਂਦੇ ਹਨ। ਅਜਿਹੇ 'ਚ ਦੋਵਾਂ ਵਿਚਾਲੇ ਕੋਈ ਮੁਕਾਬਲਾ ਨਹੀਂ ਹੈ।