ਟੈਕਸਾਸ ਗੋਲੀਬਾਰੀ 'ਚ ਪ੍ਰਭਾਵਤ ਹੋਏ ਪਰਵਾਰਾਂ ਨੂੰ ਮਿਲੇ ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਮਹੀਨੇ ਟੈਕਸਾਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ ਤੋਂ ਪ੍ਰਭਾਵਤ ਕੁੱਝ ਪਰਵਾਰਾਂ ਨਾਲ ਅੱਜ ਮੁਲਾਕਾਤ ਕੀਤੀ ...
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਮਹੀਨੇ ਟੈਕਸਾਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ ਤੋਂ ਪ੍ਰਭਾਵਤ ਕੁੱਝ ਪਰਵਾਰਾਂ ਨਾਲ ਅੱਜ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਅਪਣੀ ਹਮਦਰਦੀ ਜ਼ਾਹਰ ਕੀਤੀ। ਇਸ ਦੌਰਾਨ ਟਰੰਪ ਵਲੋਂ ਹਾਲ ਹੀ ਵਿਚ ਗਠਤ ਸਕੂਲ ਸੁਰੱਖਿਆ ਕਮਿਸ਼ਨ ਦੀ ਵਾਸ਼ਿੰਗਟਨ ਦੇ ਬਾਹਰ ਬੈਠਕ ਹੋਈ। ਹਾਲ ਹੀ ਦੇ ਸਮੇਂ ਵਿਚ ਅਮਰੀਕਾ ਵਿਚ ਇਸ ਤਰ੍ਹਾਂ ਦੀ ਗੋਲੀਬਾਰੀ ਦੀਆਂ ਕਈ ਘਟਨਾਵਾਂ ਹੋਈਆਂ ਹਨ।
ਵ੍ਹਾਈਟ ਹਾਊਸ ਦੇ ਇਕ ਬੁਲਾਰੇ ਨੇ ਕਿਹਾ ਕਿ ਟਰੰਪ 18 ਮਈ ਨੂੰ ਸੈਂਟਾ ਫ਼ੇ ਹਾਈ ਸਕੂਲ ਵਿਚ ਹੋਈ ਗੋਲੀਬਾਰੀ ਨਾਲ ਦੁਖੀ ਹਨ ਜਿਸ ਵਿਚ 8 ਵਿਦਿਆਰਥੀ ਅਤੇ ਦੋ ਅਧਿਆਪਕ ਮਾਰੇ ਗਏ ਸਨ। ਬੁਲਾਰੇ ਰਾਜ ਸ਼ਾਹ ਨੇ ਇਕ ਨਿਊਜ਼ ਏਜੰਸੀ ਨੂੰ ਦਸਿਆ ਇਹ ਘਟਨਾਵਾਂ ਭਾਵੇਂ ਕਦੇ ਵੀ ਹੋਣ, ਦੁਖਦਾਈ ਹੁੰਦੀਆਂ ਹਨ। ਤੁਹਾਨੂੰ ਪਤਾ ਹੈ ਕਿ ਰਾਸ਼ਟਰਪਤੀ ਅਪਣੀ ਹਮਦਰਦੀ ਜ਼ਾਹਰ ਕਰਨ ਦੇ ਨਾਲ-ਨਾਲ ਸਕੂਲ ਸੁਰੱਖਿਆ ਦੇ ਮੁੱਦੇ 'ਤੇ ਗੱਲ ਕਰਨਾ ਚਾਹੁੰਦੇ ਹਨ। (ਪੀ.ਟੀ.ਆਈ)