ਆਰਮੀਨੀਆ ਦੇ ਪ੍ਰਧਾਨ ਮੰਤਰੀ ਪਰਵਾਰ ਸਣੇ ਕੋਰੋਨਾ ਪਾਜ਼ੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਆਰਮੀਨੀਆ ਦੇ ਪ੍ਰਧਾਨ ਮੰਤਰੀ ਨਿਕੋਲ ਪਾਸ਼ੀਨੀਅਨ ਅਤੇ ਉਨ੍ਹਾਂ ਦੇ ਪਰਵਾਰ ਦੇ ਸਾਰੇ ਮੈਂਬਰ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਪਾਸ਼ੀਨੀਅਨ ਨੇ ਸੋਮਵਾਰ ਨੂੰ

Armenia's prime minister

ਯੇਰੇਵਾਨ, 1 ਜੂਨ: ਆਰਮੀਨੀਆ ਦੇ ਪ੍ਰਧਾਨ ਮੰਤਰੀ ਨਿਕੋਲ ਪਾਸ਼ੀਨੀਅਨ ਅਤੇ ਉਨ੍ਹਾਂ ਦੇ ਪਰਵਾਰ ਦੇ ਸਾਰੇ ਮੈਂਬਰ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਪਾਸ਼ੀਨੀਅਨ ਨੇ ਸੋਮਵਾਰ ਨੂੰ ਇਕ ਫ਼ੇਸਬੁਕ ਪੋਸਟ ਵਿਚ ਕਿਹਾ ਕਿ ਉਨ੍ਹਾਂ ਨੂੰ ਬੀਮਾਰੀ ਦੇ ਕੋਈ ਲੱਛਣ ਨਹੀਂ ਸਨ ਪਰ ਉਨ੍ਹਾਂ ਨੇ ਫ਼ੌਜੀ ਇਕਾਈਆਂ ਦਾ ਦੌਰਾ ਕਰਨ ਤੋਂ ਪਹਿਲਾਂ ਅਪਣੀ ਜਾਂਚ ਕਰਾਉਣ ਦਾ ਫ਼ੈਸਲਾ ਕੀਤਾ ਅਤੇ ਜਾਂਚ ਰੀਪੋਰਟ ਪਾਜ਼ੇਟਿਵ ਆਈ। ਪ੍ਰਧਾਨ ਮੰਤਰੀ ਨੇ ਕਿਹਾ, ‘ਮੈਂ ਘਰੋਂ ਕੰਮ ਕਰਾਂਗਾ।’
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ਾਇਦ ਕੋਰੋਨਾ ਇਕ ਵੇਟਰ ਤੋਂ ਹੋਈ ਹੈ ਜੋ ਇਕ ਬੈਠਕ ਦੌਰਾਨ ਬਿਨਾਂ ਦਸਤਾਨੇ ਪਹਿਣੇ ਉਨ੍ਹਾਂ ਲਈ ਇਕ ਗਿਲਾਸ ਪਾਣੀ ਲੈ ਕੇ ਆਇਆ ਸੀ ਅਤੇ ਬਾਅਦ ਵਿਚ ਉਹ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ।

ਲਗਭਗ 30 ਲੱਖ ਦੀ ਆਬਾਦੀ ਵਾਲੇ ਅਰਮੀਨੀਆ ਵਿਚ ਕੋਰੋਨਾ ਵਾਇਰਸ ਦੇ ਹੁਣ ਤਕ 9 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਲਗਭਗ 130 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿਚ ਮਾਰਚ ਦੇ ਮੱਧ ਵਿਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ। ਪਾਸ਼ੀਨੀਅਨ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਅਰਮੀਨੀਆ ਵਿਚ ਕੋਰੋਨਾ ਵਾਇਰਲ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਉਨ੍ਹਾਂ ਦੇ ਪਰਵਾਰ ਦੇ ਮੈਂਬਰਾਂ ਦੀ ਜਾਂਚ ਰੀਪੋਰਟ ਵੀ ਪਾਜ਼ੇਟਿਵ ਆਈ ਹੈ। (ਪੀਟੀਆਈ)