ਅਮਰੀਕਾ ਤੋਂ ਮੰਦਭਾਗੀ ਖ਼ਬਰ ਆਈ ਸਾਹਮਣੇ, 5 ਲੋਕਾਂ ਦੀ ਗਈ ਜਾਨ, ਜਾਣੋ ਕਾਰਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਤੁਸਲਾ ਮੈਡੀਕਲ ਬਿਲਡਿੰਗ ਦੇ ਹਸਪਤਾਲ ਦੇ ਅਹਾਤੇ ਵਿੱਚ ਹੋਈ ਗੋਲੀਬਾਰੀ

Death

 

ਅਮਰੀਕਾ ਵਿੱਚ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਬੁੱਧਵਾਰ ਨੂੰ, ਓਕਲਾਹੋਮਾ ਦੇ ਤੁਸਲਾ ਵਿੱਚ ਤੁਸਲਾ ਮੈਡੀਕਲ ਬਿਲਡਿੰਗ ਦੇ ਹਸਪਤਾਲ ਦੇ ਅਹਾਤੇ ਵਿੱਚ ਗੋਲੀਬਾਰੀ ਹੋਈ।

ਇਸ ਗੋਲੀਬਾਰੀ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਸੀ। ਪੁਲਿਸ ਕਪਤਾਨ ਰਿਚਰਡ ਮੁਲੇਨਬਰਗ ਨੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ।ਮੁਲੇਨਬਰਗ ਨੇ ਕਿਹਾ ਕਿ ਸ਼ੂਟਰ ਦੀ ਵੀ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਸਪੱਸ਼ਟ ਨਹੀਂ ਹੈ ਕਿ ਗੋਲੀਬਾਰੀ ਕਰਨ ਵਾਲੇ ਦੀ ਮੌਤ ਕਿਵੇਂ ਅਤੇ ਕਿਸ ਕਾਰਨ ਹੋਈ।

ਰਾਸ਼ਟਰਪਤੀ ਜੋਅ ਬਿਡੇਨ ਨੇ ਘਟਨਾ 'ਤੇ ਜਤਾਇਆ ਦੁੱਖ
ਰਾਸ਼ਟਰਪਤੀ ਜੋਅ ਬਿਡੇਨ ਨੇ ਘਟਨਾ ਤੇ ਦੁੱਖ ਜਤਾਇਆ ਤੇ ਕਿਹਾ ਕਿ ਉਹ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਰਾਜ ਅਤੇ ਸਥਾਨਕ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਹਨ।