ਤਾਮਿਲਨਾਡੂ ਦੇ ਲਿਗਨਾਈਟ ਪਾਵਰ ਪਲਾਂਟ ’ਚ ਧਮਾਕਾ, 6 ਲੋਕਾਂ ਦੀ ਮੌਤ ਤੇ 17 ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਦੇ ਨੇਵੇਲੀ ਲਿਗਨਾਈਟ ਕਾਰਪੋਰੇਸ਼ਨ ਪਾਵਰ ਪਲਾਂਟ ਵਿਚ ਦਰਦਨਾਕ ਹਾਦਸਾ ਵਾਪਰ ਗਿਆ।

6 killed, 17 injured in Tamil Nadu blast at lignite power plant

ਚੇਨਈ, 1 ਜੁਲਾਈ : ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਦੇ ਨੇਵੇਲੀ ਲਿਗਨਾਈਟ ਕਾਰਪੋਰੇਸ਼ਨ ਪਾਵਰ ਪਲਾਂਟ ਵਿਚ ਦਰਦਨਾਕ ਹਾਦਸਾ ਵਾਪਰ ਗਿਆ। ਪਲਾਂਟ ਦੇ ਇਕ ਬਾਇਲਰ ਵਿਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਵਜ੍ਹਾ ਅਜੇ ਸਾਫ਼ ਨਹੀਂ ਹੋ ਸਕੀ ਹੈ।

ਜਾਣਕਾਰੀ ਮੁਤਾਬਕ ਪ੍ਰਦੇਸ਼ ਦੇ ਕੁਡਾਲੋਰ ਜ਼ਿਲ੍ਹੇ ਦੇ ਨੇਵੇਲੀ ਲਿਗਨਾਈਟ ਕਾਰਪੋਰੇਸ਼ਨ ਪਾਵਰ ਪਲਾਂਟ ਦੇ ਸਟੇਜ-2 ਵਿਚ ਇਕ ਬਾਇਲਰ ’ਚ ਅੱਜ ਧਮਾਕਾ ਹੋ ਗਿਆ। ਹਾਦਸੇ ਵਿਚ ਘੱਟ ਤੋਂ ਘੱਟ 17 ਲੋਕਾਂ ਦੇ ਜ਼ਖ਼ਮੀ ਹੋਣ ਦੀ ਗੱਲ ਆਖੀ ਗਈ ਹੈ ਅਤੇ 6 ਲੋਕਾਂ ਦੀ ਮੌਤ ਹੋ ਗਈ ਹੈ। ਮੌਕੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਪਹੁੰਚਿਆ ਹੋਇਆ ਸੀ।         (ਏਜੰਸੀ)