ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਫ਼ਸਰ ਗੁਲਾਬ ਸਿੰਘ ਨੂੰ ਨੌਕਰੀ ਤੋਂ ਕੱਢਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪਿਛਲੇ ਦਿਨੀਂ ਚਰਚਾ ਵਿਚ ਆਏ ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਫ਼ਸਰ ਗੁਲਾਬ ਨੂੰ ਲੈ ਕੇ ਹੁਣ ਖ਼ਬਰ ਆਈ ਹੈ ਕਿ ਪਾਕਿਸਤਾਨ ਦੇ ਪੁਲਿਸ ਵਿਭਾਗ ਨੇ ਗੁਲਾਬ ਸਿੰਘ ...

Gulab Singh

ਲਾਹੌਰ : ਪਿਛਲੇ ਦਿਨੀਂ ਚਰਚਾ ਵਿਚ ਆਏ ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਫ਼ਸਰ ਗੁਲਾਬ ਨੂੰ ਲੈ ਕੇ ਹੁਣ ਖ਼ਬਰ ਆਈ ਹੈ ਕਿ ਪਾਕਿਸਤਾਨ ਦੇ ਪੁਲਿਸ ਵਿਭਾਗ ਨੇ ਗੁਲਾਬ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿਤਾ ਹੈ।  ਜਾਣਕਾਰੀ ਅਨੁਸਾਰ ਗੁਲਾਬ ਸਿੰਘ 'ਤੇ ਡਿਊਟੀ ਵਿਚ ਕੁਤਾਹੀ ਵਰਤਣ, ਡਿਊਟੀ ਦੌਰਾਨ ਵਰਦੀ ਪਾ ਕੇ ਵਿਦੇਸ਼ੀ ਮੀਡੀਆ ਨਾਲ ਗੱਲਬਾਤ ਕਰਨ ਅਤੇ ਪਿਛਲੇ 3 ਮਹੀਨੇ ਤੋਂ ਡਿਊਟੀ ਤੋਂ ਗ਼ੈਰ ਹਾਜ਼ਰ ਹੋਣ ਦੇ ਦੋਸ਼ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਹੁਕਮ ਲਾਹੌਰ ਦੇ ਐੱਸ.ਐੱਸ.ਪੀ ਵਲੋਂ ਜਾਰੀ ਕੀਤੇ ਗਏ ਹਨ।