ਸਪੇਨ ਦੇ ਨਾਈਟ ਕਲੱਬ 'ਚ ਲੱਗੀ ਅੱਗ; 13 ਲੋਕਾਂ ਦੀ ਮੌਕੇ 'ਤੇ ਮੌਤ
ਕਈਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ
ਮਰਸੀਆ: ਯੂਰਪੀ ਦੇਸ਼ ਸਪੇਨ ਦੇ ਇਕ ਨਾਈਟ ਕਲੱਬ 'ਚ ਐਤਵਾਰ ਨੂੰ ਅੱਗ ਲੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਸਪੇਨ ਦੇ ਦੱਖਣ-ਪੂਰਬ ਵਿਚ ਸਥਿਤ ਮਰਸੀਆ ਸ਼ਹਿਰ ਵਿਚ ਇਕ ਨਾਈਟ ਕਲੱਬ ਵਿਚ ਅੱਗ ਲੱਗ ਗਈ, ਜਿਸ ਵਿਚ 13 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ: ਦੋ ਧਿਰਾਂ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕੋ ਪ੍ਰਵਾਰ ਦੇ 6 ਜੀਆਂ ਦਾ ਕਤਲ
ਸਪੇਨ ਦੀ ਸਰਕਾਰੀ ਨਿਊਜ਼ ਏਜੰਸੀ ਈ.ਐਫ.ਈ. ਅਨੁਸਾਰ, ਇਹ ਹਾਦਸਾ ਸ਼ਹਿਰ ਦੇ ਮਸ਼ਹੂਰ ਟੀਏਟਰ ਨਾਈਟ ਕਲੱਬ ਵਿਚ ਸਵੇਰੇ 6 ਵਜੇ ਦੇ ਕਰੀਬ ਵਾਪਰਿਆ। ਅੱਗ ਇੰਨੀ ਭਿਆਨਕ ਸੀ ਕਿ ਤੇਜ਼ੀ ਨਾਲ ਘਟਨਾ ਵਾਲੀ ਥਾਂ 'ਤੇ ਫੈਲ ਗਈ। ਹਾਲਾਂਕਿ ਕਲੱਬ 'ਚ ਅੱਗ ਕਿਵੇਂ ਲੱਗੀ ਇਹ ਅਜੇ ਤਕ ਸਪੱਸ਼ਟ ਨਹੀਂ ਹੋ ਸਕਿਆ ਹੈ।
ਇਹ ਵੀ ਪੜ੍ਹੋ: ਟਰੰਕ 'ਚ ਮਿਲੀਆਂ ਤਿੰਨ ਸਕੀਆਂ ਭੈਣਾਂ ਦੀਆਂ ਲਾਸ਼ਾਂ; ਪੁਲਿਸ ਨੇ ਪਿਤਾ ਨੂੰ ਹਿਰਾਸਤ ਵਿਚ ਲਿਆ
ਮਰਸੀਆ ਦੀ ਫਾਇਰ ਸਰਵਿਸ ਨੇ ਇਕ ਵੀਡੀਉ ਵੀ ਜਾਰੀ ਕੀਤਾ ਹੈ ਜਿਸ ਵਿਚ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਸਮਾਚਾਰ ਏਜੰਸੀ ਏਪੀ ਦੇ ਅਨੁਸਾਰ, ਫਾਇਰ ਸਰਵਿਸ ਅਤੇ ਐਮਰਜੈਂਸੀ ਸੇਵਾ ਦੇ ਕਰਮਚਾਰੀਆਂ ਨੇ ਨਾਈਟ ਕਲੱਬ ਦੇ ਅੰਦਰ ਅੱਗ ਦੀਆਂ ਲਪਟਾਂ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦੇ ਹੋਏ ਲੋਕਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਕਰਮਚਾਰੀ ਕਲੱਬ ਦੇ ਅੰਦਰ ਲਾਸ਼ਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਮੰਨੀਆਂ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਦੀਆਂ ਮੰਗਾਂ; ਤਨਖ਼ਾਹਾਂ ਵਿਚ 5 ਫ਼ੀ ਸਦੀ ਵਾਧਾ
ਸਪੇਨ ਦੇ ਸਰਕਾਰੀ ਅਧਿਕਾਰੀਆਂ ਨੇ ਦਸਿਆ ਕਿ ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਮਰਸੀਆ ਦੀ ਨਗਰ ਕੌਂਸਲ ਨੇ ਸ਼ਹਿਰ ਦੀਆਂ ਜਨਤਕ ਇਮਾਰਤਾਂ 'ਤੇ ਰਾਸ਼ਟਰੀ ਝੰਡੇ ਅੱਧੇ ਝੁਕਾ ਕੇ ਤਿੰਨ ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ।