ਟੋਰਾਂਟੋ ਵਿੱਚ ਭਾਰਤੀ ਵਿਦਿਆਰਥੀ 'ਚ ਟੱਕਰ ਮਾਰਨ ਵਾਲਾ ਡਰਾਈਵਰ ਗ੍ਰਿਫਤਾਰ

ਏਜੰਸੀ

ਖ਼ਬਰਾਂ, ਕੌਮਾਂਤਰੀ

ਇਸ ਹਾਦਸੇ 'ਚ ਵਿਦਿਆਰਥੀ ਦੀ ਹੋ ਗਈ ਸੀ ਮੌਤ

Image

 

ਟੋਰਾਂਟੋ - ਕੈਨੇਡਾ ਦੇ ਟੋਰਾਂਟੋ ਵਿਖੇ ਪਿਛਲੇ ਮਹੀਨੇ ਇਕ ਵਿਦਿਆਰਥੀ ਨੂੰ ਟਰੱਕ ਨਾਲ ਟੱਕਰ ਮਾਰਨ ਵਾਲੇ ਡਰਾਈਵਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਪੁਲਿਸ ਨੇ ਦੱਸਿਆ ਕਿ ਟਰੱਕ ਡਰਾਈਵਰ ਨੇ 20 ਸਾਲਾ ਭਾਰਤੀ ਨਾਗਰਿਕ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਟੋਰਾਂਟੋ ਸਟਾਰ ਅਖਬਾਰ ਨੇ ਵੀਰਵਾਰ ਨੂੰ ਰਿਪੋਰਟ ਦਿੱਤੀ ਕਿ 60 ਸਾਲਾ ਡਰਾਈਵਰ 'ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਗਿਆ ਹੈ।

ਭਾਰਤੀ ਵਿਦਿਆਰਥੀ ਦੀ ਪਛਾਣ ਕਾਰਤਿਕ ਸੈਣੀ ਵਜੋਂ ਹੋਈ ਹੈ। ਉਹ ਕਰਨਾਲ, ਹਰਿਆਣਾ ਦਾ ਰਹਿਣ ਵਾਲਾ ਸੀ ਅਤੇ ਅਗਸਤ 2021 ਵਿੱਚ ਕੈਨੇਡਾ ਗਿਆ ਸੀ। ਉਹ ਸ਼ੈਰੀਡਨ ਕਾਲਜ ਦਾ ਵਿਦਿਆਰਥੀ ਸੀ।

23 ਨਵੰਬਰ ਨੂੰ ਸੈਣੀ ਨੂੰ ਸੜਕ ਪਾਰ ਕਰਦੇ ਸਮੇਂ ਪਿਕਅੱਪ ਟਰੱਕ ਨੇ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ।

ਟੋਰਾਂਟੋ ਪੁਲਿਸ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਡਰਾਈਵਰ 'ਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਦੋਸ਼ ਲਗਾਇਆ ਗਿਆ ਹੈ। ਡਰਾਈਵਰ ਦੇ ਨਾਂਅ ਦਾ ਹਾਲੇ ਤੱਕ ਖੁਲਾਸਾ ਨਹੀਂ ਕੀਤਾ ਗਿਆ।