ਭੂਚਾਲ ਨਾਲ ਹਿੱਲੀ ਧਰਤੀ, ਪਾਪੂਆ ਨਿਊ ਗਿਨੀ ਵਿੱਚ ਮਾਪੀ ਗਈ 7.3 ਤੀਬਰਤਾ ਅਤੇ ਤਿੱਬਤ ਦੇ ਸ਼ਿਜਾਂਗ ਵਿੱਚ 4.2 ਤੀਬਰਤਾ
ਫਿਲਹਾਲ ਮੌਕੇ 'ਤੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ।
photo
ਨਵੀਂ ਦਿੱਲੀ : ਪਾਪੂਆ ਨਿਊ ਗਿਨੀ ਅਤੇ ਤਿੱਬਤ ਵਿੱਚ ਭੂਚਾਲ ਦੇ ਝਟਕਿਆਂ ਨਾਲ ਧਰਤੀ ਹਿੱਲ ਗਈ। ਤਿੱਬਤ ਦੇ ਸ਼ਿਜ਼ਾਂਗ ਸ਼ਹਿਰ 'ਚ ਐਤਵਾਰ-ਸੋਮਵਾਰ ਦੀ ਰਾਤ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ।
ਮਿਲੀ ਜਾਣਕਾਰੀ ਦੇ ਅਨੁਸਾਰ, ਸ਼ਿਜਾਂਗ ਵਿੱਚ ਦੁਪਹਿਰ 1:12 ਵਜੇ ਦੇ ਕਰੀਬ ਧਰਤੀ ਹਿੱਲੀ ਹੈ। ਜਿਸ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਵੱਡੀ ਗਿਣਤੀ 'ਚ ਲੋਕ ਘਰਾਂ ਤੋਂ ਬਾਹਰ ਆ ਗਏ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਇਸ ਤੋਂ ਪਹਿਲਾਂ ਪਾਪੂਆ ਨਿਊ ਗਿਨੀ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 7.3 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਐਤਵਾਰ ਰਾਤ ਕਰੀਬ 11:34 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪ੍ਰਸ਼ਾਸਨ ਵੱਲੋਂ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਫਿਲਹਾਲ ਮੌਕੇ 'ਤੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ।