UK Election News: ਕਮਲਾ ਹੈਰਿਸ ਨੇ ਅਧਿਕਾਰਤ ਤੌਰ 'ਤੇ ਰਾਸ਼ਟਰਪਤੀ ਲਈ ਡੈਮੋਕਰੇਟਿਕ ਨਾਮਜ਼ਦਗੀ ਕੀਤੀ ਪ੍ਰਾਪਤ
UK Election News: 21 ਜੁਲਾਈ ਨੂੰ ਅਮਰੀਕੀ ਰਾਸ਼ਟਰਪਤੀ ਬਿਡੇਨ ਨੇ ਰਾਸ਼ਟਰਪਤੀ ਚੋਣ ਤੋਂ ਹਟਣ ਦਾ ਐਲਾਨ ਕੀਤਾ ਸੀ
UK Election News: ਭਾਰਤੀ ਮੂਲ ਦੀ ਕਮਲਾ ਹੈਰਿਸ ਅਮਰੀਕੀ ਚੋਣਾਂ 'ਚ ਡੋਨਾਲਡ ਟਰੰਪ ਦੇ ਖਿਲਾਫ ਡੈਮੋਕ੍ਰੇਟਿਕ ਪਾਰਟੀ ਵਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹੋਵੇਗੀ। ਪਹਿਲੀ ਅਗਸਤ ਤੋਂ ਸ਼ੁਰੂ ਹੋ ਰਹੀਆਂ ਚੋਣਾਂ ਦੇ 28 ਘੰਟਿਆਂ ਦੇ ਅੰਦਰ ਹੀ ਉਨ੍ਹਾਂ ਨੂੰ ਪਾਰਟੀ ਦੇ 2350 ਤੋਂ ਵੱਧ ਡੈਲੀਗੇਟਾਂ ਦਾ ਸਮਰਥਨ ਮਿਲ ਗਿਆ ਹੈ। ਇਸ ਨਾਲ ਉਸ ਨੇ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ।
ਹਾਲਾਂਕਿ 6 ਅਗਸਤ ਨੂੰ ਵੋਟਿੰਗ ਖਤਮ ਹੋਣ ਤੋਂ ਬਾਅਦ ਹੀ ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਜੋਂ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਜਾਵੇਗਾ। ਇਕ ਰਿਪੋਰਟ ਮੁਤਾਬਕ ਕਮਲਾ ਨੂੰ ਚੋਣਾਂ ਦੇ ਅੰਤ ਤੱਕ ਪਾਰਟੀ ਦੇ 99% ਯਾਨੀ 3923 ਡੈਲੀਗੇਟਾਂ ਦਾ ਸਮਰਥਨ ਮਿਲਣ ਦੀ ਉਮੀਦ ਹੈ।
ਕਮਲਾ ਅਮਰੀਕਾ ਦੀ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਲੜਨ ਵਾਲੀ ਪਹਿਲੀ ਕਾਲੀ ਔਰਤ ਹੋਵੇਗੀ। ਸ਼ੁੱਕਰਵਾਰ ਨੂੰ ਬਹੁਮਤ ਜਿੱਤਣ ਤੋਂ ਬਾਅਦ ਉਸ ਨੇ ਕਿਹਾ, "ਮੈਂ ਸਨਮਾਨਿਤ ਮਹਿਸੂਸ ਕਰ ਰਹੀ ਹਾਂ। ਮੈਂ ਅਗਲੇ ਹਫਤੇ ਅਧਿਕਾਰਤ ਤੌਰ 'ਤੇ ਨਾਮਜ਼ਦਗੀ ਸਵੀਕਾਰ ਕਰਾਂਗੀ।
ਕਮਲਾ ਨੂੰ ਬਹੁਮਤ ਮਿਲਣ ਤੋਂ ਬਾਅਦ ਰਾਸ਼ਟਰਪਤੀ ਬਿਡੇਨ ਨੇ ਕਿਹਾ, "ਉਨ੍ਹਾਂ ਨੂੰ ਉਪ-ਰਾਸ਼ਟਰਪਤੀ ਬਣਾਉਣਾ ਮੇਰੇ ਜੀਵਨ ਦੇ ਸਭ ਤੋਂ ਵਧੀਆ ਫੈਸਲਿਆਂ ਵਿੱਚੋਂ ਇੱਕ ਸੀ। ਹੁਣ ਉਹ ਸਾਡੀ ਪਾਰਟੀ ਦੀ ਰਾਸ਼ਟਰਪਤੀ ਉਮੀਦਵਾਰ ਬਣ ਗਈ ਹੈ। ਮੈਨੂੰ ਉਸ 'ਤੇ ਬਹੁਤ ਮਾਣ ਹੈ।" ਯਕੀਨੀ ਤੌਰ 'ਤੇ ਅਸੀਂ ਜਿੱਤ ਪ੍ਰਾਪਤ ਕਰਾਂਗੇ।"
ਅਮਰੀਕਾ 'ਚ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਨਤੀਜੇ 2 ਮਹੀਨੇ ਬਾਅਦ 6 ਜਨਵਰੀ 2025 ਨੂੰ ਘੋਸ਼ਿਤ ਕੀਤੇ ਜਾਣਗੇ।
21 ਜੁਲਾਈ ਨੂੰ ਅਮਰੀਕੀ ਰਾਸ਼ਟਰਪਤੀ ਬਿਡੇਨ ਨੇ ਰਾਸ਼ਟਰਪਤੀ ਚੋਣ ਤੋਂ ਹਟਣ ਦਾ ਐਲਾਨ ਕੀਤਾ ਸੀ। ਫਿਰ ਉਸ ਨੇ ਕਮਲਾ ਦਾ ਨਾਂ ਅੱਗੇ ਰੱਖਿਆ। ਇਸ ਤੋਂ ਬਾਅਦ ਹੈਰਿਸ ਨੇ ਚੋਣ ਲੜਨ ਦਾ ਐਲਾਨ ਕੀਤਾ ਸੀ।
22 ਜੁਲਾਈ ਨੂੰ, ਬਿਡੇਨ ਦੇ ਵਾਪਸੀ ਦੇ ਅਗਲੇ ਹੀ ਦਿਨ, ਕਮਲਾ ਨੇ ਡੈਮੋਕ੍ਰੇਟਿਕ ਪਾਰਟੀ ਤੋਂ ਨਾਮਜ਼ਦਗੀ ਲਈ ਬਹੁਮਤ ਹਾਸਲ ਕਰ ਲਿਆ। ਇਸ ਤੋਂ ਬਾਅਦ 26 ਜੁਲਾਈ ਨੂੰ ਉਨ੍ਹਾਂ ਨੇ ਨਾਮਜ਼ਦਗੀ ਫਾਰਮ ਭਰ ਕੇ ਆਪਣੀ ਉਮੀਦਵਾਰੀ ਦਾ ਅਧਿਕਾਰਤ ਐਲਾਨ ਕੀਤਾ। ਬਿਡੇਨ ਦੀ ਦੌੜ ਤੋਂ ਹਟਣ ਤੋਂ ਬਾਅਦ ਡੈਮੋਕ੍ਰੇਟਿਕ ਪਾਰਟੀ ਦੇ ਸਾਰੇ ਵੱਡੇ ਨੇਤਾਵਾਂ ਨੇ ਕਮਲਾ ਹੈਰਿਸ ਦਾ ਸਮਰਥਨ ਕੀਤਾ ਹੈ। ਇਨ੍ਹਾਂ ਵਿੱਚ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ, ਉਨ੍ਹਾਂ ਦੀ ਪਤਨੀ ਮਿਸ਼ੇਲ ਓਬਾਮਾ ਅਤੇ ਬਿਲ ਅਤੇ ਹਿਲੇਰੀ ਕਲਿੰਟਨ ਸ਼ਾਮਲ ਹਨ।