ਅਮਰੀਕਾ ਵਿਚ ਜਹਾਜ਼ ਕਰੈਸ਼: ਸੰਸਦ ਮੈਂਬਰ ਡਗ ਲਾਰਸਨ, ਪਤਨੀ ਅਤੇ ਦੋ ਬੱਚਿਆਂ ਦੀ ਮੌਤ
ਉਡਾਣ ਭਰਨ ਮਗਰੋਂ ਹਾਦਸਾਗ੍ਰਸਤ ਹੋਇਆ ਜਹਾਜ਼
ਲਾਸ ਏਂਜਲਸ: ਅਮਰੀਕਾ ਦੇ ਉਟਾਹ ਸੂਬੇ ਵਿਚ ਇਕ ਜਹਾਜ਼ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ। ਅਮਰੀਕੀ ਅਧਿਕਾਰੀਆਂ ਨੇ ਦਸਿਆ ਕਿ ਇਹ ਘਟਨਾ ਐਤਵਾਰ ਦੀ ਹੈ। ਖ਼ਬਰਾਂ ਮੁਤਾਬਕ ਇਸ ਛੋਟੇ ਜਹਾਜ਼ ਨੇ ਉਟਾਹ ਦੇ ਮੋਆਬ ਸ਼ਹਿਰ ਦੇ ਕੈਨੀਅਨਲੈਂਡਸ ਖੇਤਰੀ ਹਵਾਈ ਅੱਡੇ ਤੋਂ ਉਡਾਣ ਭਰੀ।
ਇਹ ਵੀ ਪੜ੍ਹੋ: ਐਨਜੀਟੀ ਵਲੋਂ ਜ਼ੀਰਾ ਸ਼ਰਾਬ ਫ਼ੈਕਟਰੀ ਲਾਗਲੇ ਪ੍ਰਦੂਸ਼ਣ ਪ੍ਰਭਾਵਤ ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹਈਆ ਕਰਵਾਉਣ ਦੀ ਹਦਾਇਤ
ਸਿਨਹੂਆ ਸਮਾਚਾਰ ਏਜੰਸੀ ਨੇ ਗ੍ਰੈਂਡ ਕਾਉਂਟੀ ਸ਼ੈਰਿਫ ਦੇ ਦਫ਼ਤਰ ਦੇ ਹਵਾਲੇ ਨਾਲ ਕਿਹਾ ਕਿ ਐਤਵਾਰ ਰਾਤ ਨੂੰ ਕੈਨੀਅਨਲੈਂਡਸ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਇਕ ਛੋਟਾ ਜਹਾਜ਼ ਉਟਾਹ ਦੇ ਇਕ ਦੂਰ-ਦੁਰਾਡੇ ਖੇਤਰ ਵਿਚ ਹਾਦਸਾਗ੍ਰਸਤ ਹੋ ਗਿਆ। ਸ਼ੈਰਿਫ ਦੇ ਦਫ਼ਤਰ ਨੇ ਅਪਣੇ ਫੇਸਬੁੱਕ ਪੇਜ 'ਤੇ ਇਕ ਪੋਸਟ ਵਿਚ ਕਿਹਾ, "ਸਾਨੂੰ ਇਹ ਦੱਸਦਿਆਂ ਦੁੱਖ ਹੋ ਰਿਹਾ ਹੈ ਕਿ ਜਹਾਜ਼ ਦੇ ਪਾਇਲਟ, ਉਤਰੀ ਡਕੋਟਾ ਰਾਜ ਦੇ ਸੈਨੇਟਰ ਡੱਗ ਲਾਰਸਨ, ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੇ ਦੋ ਬੱਚਿਆਂ ਦੀ ਹਾਦਸੇ ਵਿਚ ਮੌਤ ਹੋ ਗਈ।"
ਇਹ ਵੀ ਪੜ੍ਹੋ: ਅੱਜ ਵੀ ਅੰਮ੍ਰਿਤਸਰ ਵਿਚ ਰਹਿਣਗੇ ਰਾਹੁਲ ਗਾਂਧੀ; ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਨਗੇ ਲੰਗਰ ਦੀ ਸੇਵਾ
ਯੂਐਸ ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (ਐਫਏਏ) ਨੇ ਇਕ ਬਿਆਨ ਵਿਚ ਪੁਸ਼ਟੀ ਕੀਤੀ ਕਿ ਸਿੰਗਲ ਇੰਜਣ ਪਾਈਪਰ ਪੀਏ-28 ਐਤਵਾਰ ਰਾਤ 8:20 ਵਜੇ ਦੇ ਕਰੀਬ ਹਾਦਸਾਗ੍ਰਸਤ ਹੋ ਗਿਆ। ਇਸ ਦੇ ਨਾਲ ਹੀ ਉਤਰੀ ਡਕੋਟਾ ਦੇ ਗਵਰਨਰ ਡਗ ਬਰਗਮ ਨੇ ਇਸ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਇਹ ਵੀ ਪੜ੍ਹੋ: ਕੌਮਾਂਤਰੀ ਸਰਹੱਦ ਨੇੜਿਉਂ 2 ਕਿਲੋ 728 ਗ੍ਰਾਮ ਹੈਰੋਇਨ ਬਰਾਮਦ
ਉਨ੍ਹਾਂ ਨੇ ਸੋਮਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਉਹ ਸੈਨੇਟਰ ਡੱਗ ਲਾਰਸਨ, ਉਨ੍ਹਾਂ ਦੀ ਪਤਨੀ ਐਮੀ ਅਤੇ ਉਨ੍ਹਾਂ ਦੇ ਦੋ ਛੋਟੇ ਬੱਚਿਆਂ ਦੀ ਮੌਤ ਦੀ ਖ਼ਬਰ ਤੋਂ ਦੁਖੀ ਹਨ। ਯੂਐਸ ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ ਅਤੇ ਯੂਐਸ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ (ਐਨਟੀਐਸਬੀ) ਉਟਾਹ ਵਿਚ ਹੋਏ ਇਸ ਜਹਾਜ਼ ਹਾਦਸੇ ਦੀ ਜਾਂਚ ਕਰਨਗੇ। ਇਹ ਜਾਂਚ ਐਨਟੀਐਸਬੀ ਦੇ ਨਿਰਦੇਸ਼ਾਂ ਤਹਿਤ ਕੀਤੀ ਜਾਵੇਗੀ।