ਨੇਪਾਲ ‘ਚ ਵੱਡਾ ਸੜਕ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਨਦੀ ‘ਚ ਡਿੱਗੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਨੇਪਾਲ ਦੀ ਰਾਜਧਾਨੀ ਕਾਠਮੰਡੂ 'ਚ ਇਕ ਵੱਡਾ ਸੜਕ ਹਾਦਸਾ ਹੋਣ ਦੀ ਖਬਰ ਮਿਲੀ ਹੈ...

bus plunges into river

ਕਾਠਮੰਡੂ: ਨੇਪਾਲ ਦੀ ਰਾਜਧਾਨੀ ਕਾਠਮੰਡੂ 'ਚ ਇਕ ਵੱਡਾ ਸੜਕ ਹਾਦਸਾ ਹੋਣ ਦੀ ਖਬਰ ਮਿਲੀ ਹੈ। ਇਥੇ ਯਾਤਰੀਆਂ ਨਾਲ ਭਰੀ ਬੱਸ ਨਦੀ 'ਚ ਡਿੱਗ ਗਈ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ 'ਚ ਕਰੀਬ 34 ਲੋਕ ਸਵਾਰ ਸਨ। ਘਟਨਾ ਬਾਰੇ ਅਜੇ ਪੂਰੀ ਜਾਣਕਾਰੀ ਨਹੀਂ ਮਿਲ ਸਕੀ ਹੈ।

ਜਾਣਕਾਰੀ ਮੁਤਾਬਕ ਘਟਨਾ ਦੀ ਸੂਚਨਾ ਮਿਲਦੇ ਹੀ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਬੱਸ ਡੋਕਲਹਾ ਦੇ ਮੈਗਾ ਦੇਓਰਾਲੀ ਤੋਂ ਕਾਠਮੰਡੂ ਜਾ ਰਹੀ ਸੀ। ਰਾਸਤੇ 'ਚ ਬੱਸ ਕੰਟਰੋਲ ਤੋਂ ਬਾਹਰ ਹੋ ਕੇ ਨਦੀ 'ਚ ਡਿੱਗ ਗਈ। ਇਸ ਦੌਰਾਨ 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਈ ਯਾਤਰੀ ਅਜੇ ਲਾਪਤਾ ਦੱਸੇ ਜਾ ਰਹੇ ਹਨ। ਲਾਪਤਾ ਲੋਕਾਂ ਦੀ ਭਾਲ 'ਚ ਬਚਾਅ ਕਾਰਜ ਜਾਰੀ ਹੈ।