ਕੈਨੇਡਾ ਤੋਂ ਕਰਤਾਰਪੁਰ ਸਾਹਿਬ ਪੁੱਜਿਆ ਸਿੱਖ ਜੱਥਾ

ਏਜੰਸੀ

ਖ਼ਬਰਾਂ, ਕੌਮਾਂਤਰੀ

ਲਹਿੰਦੇ ਪੰਜਾਬ ਦੀ ਪੁਲਿਸ ਵੱਲੋਂ ਸ਼ਾਨਦਾਰ ਸਵਾਗਤ

Sikh Jatha arrives at Kartarpur Sahib from Canada

ਸ੍ਰੀ ਕਰਤਾਰਪੁਰ ਸਾਹਿਬ: ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵਿਸ਼ਵ ਭਰ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਇਸ ਨੂੰ ਲੈ ਕੇ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵੀ ਸੰਗਤਾਂ ਦੀ ਆਮਦ ਸ਼ੁਰੂ ਹੋ ਗਈ ਹੈ। ਬੀਤੇ ਦਿਨ ਕੈਨੇਡਾ ਤੋਂ ਇਕ ਸਿੱਖ ਜਥਾ ਬੱਸ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੁੱਜਾ। ਜਿੱਥੇ ਲਹਿੰਦੇ ਪੰਜਾਬ ਦੀ ਪੁਲਿਸ ਦੇ ਜਵਾਨਾਂ ਵੱਲੋਂ ਸਮੁੱਚੇ ਜਥੇ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ।

ਇਸ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਜਥੇ ਵਿਚ ਆਈ ਸੰਗਤ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ। ਇਸ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਸਿੱਖ ਜਥੇ ਨੇ ਜਿੱਥੇ ਪਾਕਿਸਤਾਨ ਜਿੰਦਾਬਾਦ ਦੇ ਨਾਅਰੇ ਲਗਾਏ ਉਥੇ ਹੀ ਉਨ੍ਹਾਂ ਨੇ ਸਿੱਖ-ਮੁਸਲਿਮ ਦੋਸਤੀ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ।

ਦੱਸ ਦਈਏ ਕਿ 9 ਨਵੰਬਰ ਨੂੰ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਜਾ ਰਿਹਾ ਹੈ ਜਿੱਥੇ ਪਾਕਿਸਤਾਨ ਵਾਲੇ ਪਾਸੇ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਜਨਾਬ ਇਮਰਾਨ ਖ਼ਾਨ ਲਾਂਘੇ ਦਾ ਉਦਘਾਟਨ ਕਰਨਗੇ, ਉਥੇ ਹੀ ਭਾਰਤ ਵਾਲੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਂਘੇ ਦਾ ਉਦਘਾਟਨ ਕਰਨਗੇ, ਇਸ ਦੇ ਨਾਲ ਹੀ ਭਾਰਤ ਤੋਂ ਪਹਿਲਾ ਜਥਾ ਇਸ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇਗਾ।

ਦਸ ਦਈਏ ਕਿ 12 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸੰਗਤਾਂ ਨੇ ਬਹੁਤ ਸਾਰੀਆਂ ਤਿਆਰੀਆਂ ਕੀਤੀਆਂ ਹਨ। ਦਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਸਿੱਖ ਸੰਗਤ 'ਚ ਡਾਢਾ ਉਤਸ਼ਾਹ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ, ਸਿੱਖ ਜਥੇਬੰਦੀਆਂ, ਸ਼ਹਿਰਾਂ ਅਤੇ ਪਿੰਡਾਂ ਦੇ ਵਸਨੀਕ ਆਪੋ-ਆਪਣੇ ਪੱਧਰ 'ਤੇ ਸਮਾਗਮ ਕਰਵਾ ਰਹੇ ਹਨ।

ਮਸ਼ਹੂਰ ਕਾਮੇਡੀਅਨ ਨੇ ਵੀ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ 'ਤੇ ਵੱਖਰੇ ਤਰੀਕੇ ਨਾਲ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। 550ਵੇਂ ਪ੍ਰਕਾਸ਼ ਦਿਹਾੜੇ ਦੇ ਮੌਕੇ 'ਤੇ ਪੰਜਾਬ ਦੀ ਮਸ਼ਹੂਰ ਗਾਇਕਾ ਹਰਸ਼ਦੀਪ ਕੌਰ ਨੇ ਇਕ ਸਿੰਗਲ ਵੀਡੀਓ ਗਾਣਾ ਜਾਰੀ ਕੀਤਾ ਹੈ। ਇਸ ਵੀਡੀਓ ਗਾਣੇ 'ਚ ਕਈ ਮਸ਼ਹੂਰ ਗਾਇਕ ਨਜ਼ਰ ਆ ਰਹੇ ਹਨ। ਇਸ ਗਾਣੇ ਦੇ ਕੁਝ ਬੋਲ ਕਪਿਲ ਸ਼ਰਮਾ ਵੀ ਗਾਉਂਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਦਸਤਾਰ ਸਜਾਈ ਹੋਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।