‘ਗੁਗਲੀ’ ਵਾਲੇ ਬਿਆਨ ‘ਤੇ ਪਾਕਿ ਵਿਦੇਸ਼ ਮੰਤਰੀ ਨੇ ਕਿਹਾ, ਸਿੱਖ ਭਾਵਨਾਵਾਂ ਦਾ ਸਨਮਾਨ ਕਰਦੇ ਹਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ‘ਗੁਗਲੀ’ ਵਾਲੇ ਬਿਆਨ ਦਾ ਬਚਾਅ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਬਿਆਨ ਨੂੰ ਸਿੱਖ...

ਸ਼ਾਹ ਮਹਿਮੂਦ ਕੁਰੈਸ਼ੀ

ਨਵੀਂ ਦਿੱਲੀ (ਭਾਸ਼ਾ) : ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ‘ਗੁਗਲੀ’ ਵਾਲੇ ਬਿਆਨ ਦਾ ਬਚਾਅ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਬਿਆਨ ਨੂੰ ਸਿੱਖ ਭਾਵਨਾਵਾਂ ਦੇ ਨਾਲ ਜੋੜ ਕੇ ਲੋਕਾਂ ਨੂੰ ਮੇਰੇ ਵਿਰੁੱਧ ਭੜਕਾਇਆ ਜਾ ਰਿਹੈ। ਕੁਰੈਸ਼ੀ ਨੇ ਕਿਸਾ ਸੀ, ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਗੁਗਲੀ ਸੁੱਟੀ ਸੀ, ਜਿਸ ਵਿਚ ਭਾਰਤ ਸਰਕਾਰ ਫਸ ਗਈ। ਭਾਰਤ ਨੂੰ ਦੋ ਮੰਤਰੀਆਂ ਨੂੰ ਕਰਤਾਰਪੁਰ ਕਾਰੀਡੋਰ ਦੇ ਨੀਂਹ ਪੱਥਰ ਵਿਚ ਹਿੱਸਾ ਲੈਣ ਲਈ ਭੇਜਣਾ ਪਿਆ ਸੀ। ਇਸ ਬਿਆਨ ‘ਤੇ ਵੀ ਕਾਫ਼ੀ ਵਿਵਾਦ ਹੋਇਆ ਸੀ।

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕੁਰੈਸੀ ਨੂੰ ਜਵਾ ਦਿੰਦੇ ਹੋਏ ਕਿਹਾ ਸੀ ਕਿ ਬਿਆਨ ਨੇ ਪਾਕਿਸਤਾਨ ਦੇ ਚੇਹੇ ਨੂੰ ਬਨਕਾਬ ਕਰ ਦਿਤਾ ਹੈ ਅਤੇ ਉਸ ਨੂੰ ਸਿੱਖ ਭਾਵਨਾਵਾਂ ਦੀ ਕਦਰ ਨਹੀਂ ਹੈ। ਇਸ ਤੋਂ ਬਾਅਦ ਕੁਰੈਸ਼ੀ ਨੇ ਟਵੀਟ ਕਰਕੇ ਕਿਹਾ ਕਿ, ਮੇਰੇ ਬਿਆਨ ਨੂੰ ਸਿੱਖ ਭਾਵਨਾਵਾਂ ਨਾਲ ਜੋੜ ਕੇ ਜਾਣਬੂਝ ਕੇ ਲੋਕਾਂ ਨੂੰ ਭੜਕਾਇਆ ਜਾ ਰਿਹੈ। ਮੈਂ ਜੋ ਵੀ ਕਿਹਾ ਉਹ ਭਾਰਤ ਸਰਕਾਰ ਨੂੰ ਲੈ ਕੇ ਕਿਹਾ ਸੀ। ਅਸੀਂ ਸਿੱਖ ਭਾਵਨਾਵਾਂ ਦਾ ਸਨਮਾਨ ਕਰਦੇ ਹਾਂ ਅਤੇ ਕੋੲ ਵੀ ਵਿਵਾਦ ਇਸ ਨੂੰ ਬਦਲ ਨਹੀਂ ਸਕਦੈ।