ਪਾਕਿ ਦਾ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲ ਦੇਣ ਦਾ ਕੋਈ ਇਰਾਦਾ ਨਹੀਂ: ਕੁਰੈਸ਼ੀ

ਏਜੰਸੀ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ਦਾ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲ ਦੇਣ ਦਾ ਕੋਈ ਇਰਾਦਾ ਨਹੀਂ ਹੈ.....

Shah Mehmood Qureshi

ਲਾਹੌਰ : ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ਦਾ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲ ਦੇਣ ਦਾ ਕੋਈ ਇਰਾਦਾ ਨਹੀਂ ਹੈ ਤੇ ਨਵੀਂ ਦਿੱਲੀ ਨੂੰ ਕਸ਼ਮੀਰੀ ਵੱਖਵਾਦੀ ਨੇਤਾ ਮੀਰਵਾਈਜ ਉਮਰ ਫਾਰੁਕ ਨਾਲ ਟੈਲੀਫੋਨ 'ਤੇ ਉਨ੍ਹਾਂ ਦੀ ਗੱਲਬਾਤ ਦਾ ਮੁੱਦਾ ਨਹੀਂ ਬਣਉਣਾ ਚਾਹੀਦਾ ਹੈ। ਭਾਰਤ ਨੇ ਬੁਧਵਾਰ ਨੂੰ ਪਾਕਿਸਤਾਨ ਦੇ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨੂੰ ਤਲਬ ਕੀਤਾ ਸੀ ਤੇ ਉਨ੍ਹਾਂ ਨੂੰ ਸਪੱਸ਼ਟ ਰੂਪ ਨਾਲ ਦਸਿਆ ਸੀ ਕਿ ਕੁਰੈਸ਼ੀ ਵਲੋਂ ਫੋਨ 'ਤੇ ਕੀਤੀ ਗਈ ਗੱਲਬਾਤ ਭਾਰਤ ਦੀ ਏਕਤਾ ਨੂੰ ਤੋੜਨ ਦੀ ਸ਼ਰਮਸਾਰ ਕੋਸ਼ਿਸ਼ ਹੈ ਤੇ ਇਹ ਉਨ੍ਹਾਂ ਦੀ ਹਕੂਮਤ ਤੇ ਖੇਤਰੀ ਅਖੰਡਤਾ ਦਾ ਉਲੰਘਣ ਕਰਦਾ ਹੈ।

ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਮਹਿਮੂਦ ਨੂੰ ਆਗਾਹ ਕੀਤਾ ਕਿ ਅਜਿਹੇ ਵਿਵਹਾਰ ਦਾ ਉਨ੍ਹਾਂ 'ਤੇ ਪ੍ਰਭਾਵ ਪਵੇਗਾ। ਡਾਨ ਪੱਤਰਕਾਰ ਏਜੰਸੀ ਮੁਤਾਬਕ ਮੁਲਤਾਨ 'ਚ ਸਨਿਚਰਵਾਰ ਨੂੰ ਮੀਡੀਆ ਨਾਲ ਗੱਲਬਾਤ 'ਚ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਦਾ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲ ਦੇਣ ਦਾ ਦੋਈ ਇਰਾਦਾ ਨਹੀਂ ਹੈ ਪਰ ਨਵੀਂ ਦਿਲੀ ਨੂੰ ਅਪਣੀਆਂ ਦਿੱਕਤਾਂ ਲਈ ਇਸਲਾਮਾਬਾਦ ਨੂੰ ਜ਼ਿੰਮੇਦਾਰ ਠਹਿਰਾਉਣਾ ਬੰਦ ਕਰਨਾ ਹੋਵੇਗਾ। ਉਨ੍ਹਾਂ ਨੇ ਮੰਨਿਆ ਕਿ ਉਨ੍ਹਾਂ ਨੇ ਹੂਰੀਅਤ ਨੇਤਾ ਮੀਰਵਾਈਜ ਨਾਲ ਗੱਲ ਕੀਤੀ ਤੇ ਕਿਹਾ ਕਿ ਭਾਰਤ ਨੂੰ ਇਸ ਨੂੰ ਮੁੱਦਾ ਨਹੀਂ ਬਣਾਉਣਾ ਚਾਹੀਦਾ।

ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ 'ਚ ਚੋਣ ਅੰਦਰੂਨੀ ਮਾਮਲਾ ਹੈ ਤੇ ਜੇਕਰ ਨਵੀਂ ਸਰਕਾਰ ਪਾਕਿਸਤਾਨ ਦੇ ਨਾਲ ਕੰਮ ਕਰਨਾ ਚਾਹੇਗੀ ਤਾਂ ਉਹ ਉਸ ਦੇ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰੇਗਾ। ਭਾਰਤ ਨੇ ਪਾਕਿਸਤਾ ਨੂੰ ਸਾਫ਼ ਸ਼ਬਦਾਂ 'ਚ ਕਿਹਾ ਸੀ ਕਿ ਅਤਿਵਾਦ ਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ। (ਪੀਟੀਆਈ)