ਦਿੱਲੀ ਪੁਲਿਸ ਨੇ ਕਿਸਾਨਾਂ ਦੇ ਹੱਕ 'ਚ ਡਟਣ ਵਾਲੀ ਗਰੇਟਾ ਥਨਬਰਗ ਖਿਲਾਫ FIR ਕੀਤੀ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਗਰੇਟਾ ਥਨਬਰਗ ਨੂੰ ਅਮਰੀਕੀ ਮੈਗਜ਼ੀਨ ਟਾਈਮ ਨੇ ਸਾਲ 2019 ਵਿੱਚ 'ਪਰਸਨ ਆਫ ਦ ਈਅਰ' ਐਲਾਨਿਆ ਸੀ। 

Greta Thunberg

ਨਵੀਂ ਦਿੱਲੀ - ਦਿੱਲੀ ਪੁਲਿਸ ਨੇ ਵਾਤਾਵਰਣ ਕਾਰਕੁਨ ਗਰੇਟਾ ਥਨਬਰਗ ਖਿਲਾਫ ਐਫਆਈਆਰ ਦਰਜ ਕੀਤੀ ਹੈ। ਦਿੱਲੀ ਪੁਲਿਸ ਨੇ ਉਨ੍ਹਾਂ ਖਿਲਾਫ ਭੜਕਾਉ ਟਵੀਟ ਕਰਨ ਨੂੰ ਲੈ ਕੇ ਮਾਮਲਾ ਦਰਜ ਕੀਤਾ ਹੈ। ਕਿਸਾਨ ਅੰਦੋਲਨ ਨੂੰ ਲੈ ਕੌਮਾਂਤਰੀ ਪੌਪ ਸਟਾਰ ਰਿਹਾਨਾ  ਤੋਂ ਇਲਾਵਾ ਗਰੇਟਾ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਇਕ ਟਵੀਟ ਕੀਤਾ ਸੀ। ਇਸ ਮਗਰੋਂ ਇਹ ਮਾਮਲਾ ਕੌਮਾਂਤਰੀ ਪੱਧਰ 'ਤੇ ਛਾ ਗਿਆ ਸੀ। ਕਿਸਾਨ ਅੰਦੋਲਨ ਨੂੰ ਲੈ ਕੌਮਾਂਤਰੀ ਪੌਪ ਸਟਾਰ ਰਿਹਾਨਾ ਤੇ ਗਰੇਟਾ ਤੋਂ ਇਲਾਵਾ ਹੋਰ ਵਿਦੇਸ਼ੀ ਹਸਤੀਆਂ ਨੇ ਬੀਤੇ ਦਿਨੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਤੇ ਟਵੀਟ ਕੀਤਾ ਸੀ। 

ਦੱਸਣਯੋਗ ਹੈ ਕਿ ਗਰੇਟਾ ਥਨਬਰਗ ਨੇ ਕਿਹਾ ਸੀ ਕਿ ਅਸੀਂ ਭਾਰਤ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਇਕਜੁੱਟ ਖੜ੍ਹੇ ਹਾਂ। ਗਰੇਟਾ ਥਨਬਰਗ ਨੂੰ ਅਮਰੀਕੀ ਮੈਗਜ਼ੀਨ ਟਾਈਮ ਨੇ ਸਾਲ 2019 ਵਿੱਚ 'ਪਰਸਨ ਆਫ ਦ ਈਅਰ' ਐਲਾਨਿਆ ਸੀ। 

ਜਿਕਰਯੋਗ ਹੈ ਕਿ ਕਿਸਾਨਾਂ ਦੇ ਸਮਰਥਨ 'ਚ ਆਉਣ ਦੀ ਸ਼ੁਰੂਆਤ ਕੌਮਾਂਤਰੀ ਪੌਪ ਸਟਾਰ ਰਿਹਾਨਾ ਨੇ ਕੀਤੀ ਸੀ। ਉਨ੍ਹਾਂ ਨੇ ਦਿੱਲੀ ਬਾਰਡਰਾਂ 'ਤੇ ਇੰਟਰਨੈੱਟ ਬੰਦ ਹੋਣ ਦੀ ਇੱਕ ਖ਼ਬਰ ਨੂੰ ਟਵੀਟ ਕਰਦਿਆਂ ਲਿਖਿਆ, "ਅਸੀਂ ਕਿਉਂ ਇਸ ਬਾਰੇ ਗੱਲ ਨਹੀਂ ਕਰ ਰਹੇ ਹਾਂ?"