ਕਿਸਾਨ ਅੰਦੋਲਨ ‘ਤੇ ਅਮਰੀਕੀ ਵਿਦੇਸ਼ ਮੰਤਰਾਲੇ ਦੀ ਟਿੱਪਣੀ, ਸ਼ਾਂਤਮਈ ਪ੍ਰਦਰਸ਼ਨ ਲੋਕਤੰਤਰ ਦੀ ਪਛਾਣ

ਏਜੰਸੀ

ਖ਼ਬਰਾਂ, ਕੌਮਾਂਤਰੀ

ਅਮਰੀਕਾ ਨੇ ਕੀਤਾ ਨਵੇਂ ਖੇਤੀ ਕਾਨੂੰਨਾਂ ਦਾ ਸਮਰਥਨ

US backs India's new farm laws

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦੇ ਚਲਦਿਆਂ ਅਮਰੀਕਾ ਨੇ ਭਾਰਤ ਦੇ ਨਵੇਂ ਖੇਤੀ ਕਾਨੂੰਨਾਂ ‘ਤੇ ਅਪਣੀ ਪ੍ਰਤੀਕਿਰਿਆ ਦਿੱਤੀ ਹੈ। ਅਮਰੀਕਾ ਨੇ ਖੇਤੀ ਕਾਨੂੰਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਵਿਚ ਸ਼ਾਂਤਮਈ ਵਿਰੋਧ ਨੂੰ ਲੋਕਤੰਤਰ ਦੀ ਪਛਾਣ ਮੰਨਿਆ ਜਾਂਦਾ ਹੈ। ਅਜਿਹੇ ਵਿਚ ਖੇਤੀ ਕਾਨੂੰਨਾਂ ਨੂੰ ਲੈ ਕੇ ਹੋਏ ਮਤਭੇਦਾਂ ਨੂੰ ਗੱਲਬਾਤ ਜ਼ਰੀਏ ਹੱਲ਼ ਕਰਨਾ ਚਾਹੀਦਾ ਹੈ।

ਖੇਤੀ ਕਾਨੂੰਨਾਂ 'ਤੇ ਬਾਇਡਨ ਪ੍ਰਸ਼ਾਸਨ ਨੇ ਕਿਹਾ ਕਿ ਉਹ ਭਾਰਤ ਸਰਕਾਰ ਦੇ ਇਸ ਕਦਮ ਦਾ ਸਵਾਗਤ ਕਰਦੇ ਹਨ। ਇਹ ਕਾਨੂੰਨ ਦੁਨੀਆਂ ਵਿਚ ਭਾਰਤੀ ਬਾਜ਼ਾਰਾਂ ਦੀ ਕੁਸ਼ਲਤਾ ਵਧਾਉਣਗੇ ਅਤੇ ਨਿੱਜੀ ਖੇਤਰ ਵਿਚ ਵਧੇਰੇ ਨਿਵੇਸ਼ ਨੂੰ ਆਕਰਸ਼ਤ ਕਰਨਗੇ।

ਖੇਤੀ ਕਾਨੂੰਨਾਂ ਦੀ ਹਮਾਇਤ ਕਰਦਿਆਂ ਅਮਰੀਕੀ ਵਿਦੇਸ਼ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਸ਼ਾਂਤਮਈ ਪ੍ਰਦਰਸ਼ਨਾਂ ਦਾ ਸਮਰਥਨ ਕੀਤਾ ਹੈ। ਸੂਚਨਾ ਦੇ ਜ਼ਰੀਏ ਅਤੇ ਇੰਟਰਨੈੱਟ ਦੀ ਪਹੁੰਚ ਹੋਣਾ ਪ੍ਰਗਟਾਵੇ ਦੀ ਅਜ਼ਾਦੀ ਹੈ, ਜੋ ਕਿ ਲੋਕਤੰਤਰ ਦੀ ਪਛਾਣ ਹੁੰਦੇ ਹਨ।  

ਦੱਸ ਦਈਏ ਕਿ ਅਮਰੀਕੀ ਵਿਦੇਸ਼ ਮੰਤਰਾਲੇ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਅਮਰੀਕੀ ਪੌਪ ਸਟਾਰ ਰਿਹਾਨਾ ਦੇ ਟਵੀਟ ਤੋਂ ਬਾਅਦ ਕੌਮਾਂਤਰੀ ਹਸਤੀਆਂ ਨੇ ਕਿਸਾਨੀ ਅੰਦੋਲਨ ਦਾ ਸਮਰਥਨ ਕੀਤਾ।