ਪ੍ਰਦਰਸ਼ਨਕਾਰੀਆਂ ਨੇ ਮਹਾਤਮਾ ਗਾਂਧੀ ਦੇ ਬੁੱਤ ਨੂੰ ਪਹੁੰਚਾਇਆ ਨੁਕਸਾਨ, US ਨੇ ਮੰਗੀ ਮਾਫੀ

ਏਜੰਸੀ

ਖ਼ਬਰਾਂ, ਕੌਮਾਂਤਰੀ

ਅਮਰੀਕਾ ਵਿਚ ਕਾਲੇ ਨਾਗਰਿਕ ਜਾਰਜ ਫਲਾਇਡ ਦੀ ਮੌਤ ਤੋਂ ਬਾਅਦ ਸ਼ੁਰੂ ਹੋਇਆ ਵਿਰੋਧ-ਪ੍ਰਦਰਸ਼ਨ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ।

Mahatma Gandhi statue

ਵਾਸ਼ਿੰਗਟਨ: ਅਮਰੀਕਾ ਵਿਚ ਕਾਲੇ ਨਾਗਰਿਕ ਜਾਰਜ ਫਲਾਇਡ ਦੀ ਮੌਤ ਤੋਂ ਬਾਅਦ ਸ਼ੁਰੂ ਹੋਇਆ ਵਿਰੋਧ-ਪ੍ਰਦਰਸ਼ਨ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਇਸੇ ਦੌਰਾਨ ਬੁੱਧਵਾਰ ਨੂੰ ਕੁੱਝ ਸ਼ਰਾਰਤੀ ਅਨਸਰਾਂ ਨੇ ਵਾਸ਼ਿੰਗਟਨ ਡੀਸੀ ਵਿਚ ਸਥਿਤ ਭਾਰਤੀ ਦੂਤਾਵਾਸ ਵਿਚ ਮਹਾਤਮਾ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਹੈ।

ਸੂਤਰਾਂ ਮੁਤਾਬਕ ਵਾਸ਼ਿੰਗਟਨ ਦੀ ਪੁਲਿਸ ਨੇ ਦੋਸ਼ੀ ਵਿਅਕਤੀ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਅਮਰੀਕਾ ਨੇ ਇਸ ਮਾਮਲੇ ਵਿਚ ਭਾਰਤ ਕੋਲੋਂ ਮਾਫੀ ਮੰਗੀ ਹੈ।
ਭਾਰਤੀ ਦੂਤਾਵਾਸ ਨੇ ਅਮਰੀਕਾ ਸਾਹਮਣੇ ਇਹ ਮੁੱਦਾ ਚੁੱਕਿਆ ਸੀ। ਭਾਰਤੀ ਦੂਤਾਵਾਸ ਨੇ ਮੈਟ੍ਰੋਪੋਲੀਅਨ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 30 ਸਤੰਬਰ 2014 ਨੂੰ ਵਾਸ਼ਿੰਗਟਨ ਡੀਸੀ ਵਿਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਸੀ। ਪ੍ਰਦਰਸ਼ਨਕਾਰੀਆਂ ਨੇ ਇਸ ਬੁੱਤ ਨਾਲ ਛੇੜਛਾੜ ਕੀਤੀ ਹੈ। ਇਸ ਦੇ ਚਲਦਿਆਂ ਅਮਰੀਕਾ ਦੇ ਰੱਖਿਆ ਮੰਤਰੀ ਆਰਕ ਐਸਪਰ ਪ੍ਰਦਰਸ਼ਨਕਾਰੀਆਂ ਨਾਲ ਭਰੀਆਂ ਸੜਕਾਂ ਨੂੰ ਫੌਜ ਦਾ 'ਜੰਗੀ ਮੈਦਾਨ' ਕਹਿਣ ਲਈ ਅਲੋਚਕਾਂ ਦੇ ਨਿਸ਼ਾਨੇ 'ਤੇ ਹਨ। 

ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਪੁਲਿਸ ਹਿਰਾਸਤ ਵਿਚ ਕਾਲੇ ਵਿਅਕਤੀ ਜਾਰਜ ਫਲਾਇਡ ਦੇ ਮਾਰੇ ਜਾਣ ਤੋਂ ਬਾਅਦ ਭੜਕੇ ਹਿੰਸਕ ਪ੍ਰਦਰਸ਼ਨਾਂ ਤੋਂ ਕਈ ਦਿਨ ਬਾਅਦ ਸੜਕਾਂ 'ਤੇ ਹੁਣ ਤੁਲਨਾਤਮਕ ਤੌਰ 'ਤੇ ਸ਼ਾਂਤੀ ਦਿੱਖ ਰਹੀ ਹੈ ਅਤੇ ਪ੍ਰਦਰਸ਼ਨ ਹੁਣ ਸ਼ਾਂਤੀਪੂਰਣ ਹੋ ਰਹੇ ਹਨ।

ਮਿਨੀਪੋਲਸ ਵਿਚ 25 ਮਈ ਨੂੰ ਇਕ ਗੋਰੇ ਅਧਿਕਾਰੀ ਵਲੋਂ ਫਲਾਇਡ ਦੀ ਧੌਂਣ ਨੂੰ ਗੋਢੇ ਨਾਲ ਦਬਾਏ ਜਾਣ ਦੀ ਵੀਡੀਉ ਵਾਇਰਲ ਹੋਣ ਤੋਂ ਬਾਅਦ ਅਮਰੀਕਾ ਵਿਚ ਲੋਕਾਂ ਦਾ ਗੁੱਸਾ ਭੱੜਕ ਚੁੱਕਿਆ ਹੈ।