ਫਰਾਂਸ ਦੇ ਪ੍ਰਧਾਨ ਮੰਤਰੀ ਨੇ ਦਿਤਾ ਅਸਤੀਫ਼ਾ, ਅਗਲੇ ਪ੍ਰਧਾਨ ਮੰਤਰੀ ਹੋਣਗੇ ਜਿਆਂ ਕੈਸਟੇਕਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਫਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਂ ਨੇ ਸ਼ੁਕਰਵਾਰ ਨੂੰ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਦੇ ਤੌਰ ’ਤੇ ਜਿਆਂ ਕੈਸਟੇਕਸ ਦੇ ਨਾਂ ਦਾ ਐਲਾਨ

File Photo

ਪੈਰਿਸ, 3 ਜੁਲਾਈ : ਫਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਂ ਨੇ ਸ਼ੁਕਰਵਾਰ ਨੂੰ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਦੇ ਤੌਰ ’ਤੇ ਜਿਆਂ ਕੈਸਟੇਕਸ ਦੇ ਨਾਂ ਦਾ ਐਲਾਨ ਕੀਤਾ। ਕੋਰੋਨਾ ਵਾਇਰ ਲਾਗ ਕਾਰਨ ਲਗਾਈ ਗਈ ਤਾਲਾਬੰਦੀ ਦੇ ਬਾਅਦ ਦੇਸ਼ ਨੂੰ ਮੁੜ ਖੋਲ੍ਹਣ ਦੀ ਯੋਜਨਾ ਬਣਾਉਣ ’ਚ ਕੈਸਟੇਕਸ ਦਾ ਮਹੱਤਵਪੂਰਣ ਯੋਗਦਾਨ ਰਿਹਾ ਹੈ।

ਸੁਰਖੀਆਂ ਤੋਂ ਦੂਰ ਰਹਿ ਕੇ ਕੰਮ ਕਰਨ ਵਾਲੇ ਕੈਸਟੇਕਸ, ਐਡਵਰਡ ਫਿਲਿਪ ਦੀ ਜਗ੍ਹਾ ਲੈਣਗੇ। ਇਸ ਤੋਂ ਪਹਿਲਾਂ ਦਿਨ ਵਿਚ ਫਿਲਿਪ ਨੇ ਅਸਤੀਫ਼ਾ ਦੇ ਦਿਤਾ ਸੀ। 
ਦੇਸ਼ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਅਪਣੇ ਦਫ਼ਤਰ ਦੇ ਆਖ਼ਰੀ ਦੋ ਸਾਲ ’ਚ ਕੋਰੋਨਾ ਵਾਇਰਸ ਸੰਕਟ ਕਾਰਨ ਬੁਰੀ ਤਰ੍ਹਾਂ ਪ੍ਰਭਾਵਤ ਦੇਸ਼ ਦੀ ਅਰਥਵਿਵਸਥਾ ਨੂੰ ਮੁੜ ਪਟੜੀ ’ਤੇ ਲਿਆਉਣ ਦੀਆਂ ਕੋਸ਼ਿਸ਼ਾਂ ’ਤੇ ਧਿਆਨ ਦੇਣਾ ਚਾਹੁੰਦੇ ਹਨ। ਕੈਸਟੇਕਸ ਲੋਕ ਸੇਵਕ ਦੇ ਤੌਰ ’ਤੇ ਕਈ ਸਰਕਾਰਾਂ ਦੇ ਨਾਲ ਕੰਮ ਕਰ ਚੁੱਕੇ ਹਨ। ਵਾਇਰਸ ਕਾਰਨ ਲਾਗੂ ਪਾਬੰਦੀਆਂ ’ਚ ਢਿੱਲ ਦਿਤੇ ਜਾਣ ਦੀ ਫਰਾਂਸ ਦੀ ਯੋਜਨਾ ਸਫ਼ਲ ਰਹੀ ਹੈ। ਸਰਕਾਰ ’ਚ ਕਈ ਅਹਿਮ ਅਹੁਦਿਆਂ ’ਚ ਤਬਦੀਲੀ ਹੋਣ ਦੀ ਸੰਭਾਵਨਾ ਹੈ। 

ਮੈਂਕਰੋ ਨੇ ਵੀਰਵਾਰ ਨੂੰ ਕਿਹਾ ਕਿ ੳਹੁ ਦੇਸ਼ ਦੇ ਪੁਨਰ ਨਿਰਮਾਣ ਲਈ ‘‘ਨਵੀਂ ਰਾਹ’’ ਲੱਭ ਰਹੇ ਹਨ। ਉਨ੍ਹਾਂ ਨੇ ਪਿਛਲੇ ਤਿੰਨ ਸਾਲ ’ਚ ਫਿਲਿਪ ਦੇ ‘‘ਸ਼ਾਨਦਾਰ ਕੰਮ’’ ਦੀ ਤਾਰੀਫ਼ ਕੀਤੀ। ਉਨ੍ਹਾਂ ਨੇ ਕਿਹਾ, ‘‘ਮੈਨੂੰ ਦੇਸ਼ ਦੀ ਅਗਵਾਈ ਕਰਨ ਲਈ ਰਾਹ ਦੀ ਚੋਣ ਕਰਨੀ ਹੋਵੇਗੀ। ਇਹ ਫੇਰਬਦਲ ਅਜਿਹੇ ਸਮੇਂ ਵਿਚ ਕੀਤਾ ਗਿਆ ਹੈ, ਜਦੋਂ ਕੁੱਝ ਦਿਨ ਪਹਿਲਾਂ ਸਥਾਨਕ ਚੋਣਾਂ ’ਚ ਮੈਂਕਰੋ ਦੀ ਪਾਰਅੀ ਨੂੰ ਫ੍ਰਾਂਸ ਦੇ ਵੱਡੇ ਸ਼ਹਿਰਾਂ ’ਚ ਹਾਰ ਦਾ ਸਾਹਮਣਾਂ ਕਰਨਾ ਪਿਆ ਸੀ। 

ਸਰਕਾਰ ਨੂੰ ਕੋਰੋਨਾ ਵਾਇਰਸ ਸੰਕਟ ਦੌਰਾਨ ਅਤੇ ਐਤਵਾਰ ਨੂੰ ਹੋਈਆਂ ਚੋਣਾਂ ਤੋਂ ਪਹਿਲੇ ਅਲੋਚਨਾਵਾਂ ਦਾ ਸਾਹਮਣਾ ਕਰਨਾ ਪਿਆ ਸੀ। ਫੇਰਬਦਲ ਦਾ ਫ਼ੈਸਲਾ ਵੋਟਿੰਗ ਤੋਂ ਪਹਿਲਾਂ ਹੀ ਕਰ ਲਿਆ ਗਿਆ ਸੀ।     (ਪੀਟੀਆਈ)