ਲੰਡਨ ਵਿਚ ਪਾਕਿ ਸਮਰਥਕਾਂ ਨੇ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਕੀਤੀ ਪੱਥਰਬਾਜ਼ੀ

ਏਜੰਸੀ

ਖ਼ਬਰਾਂ, ਕੌਮਾਂਤਰੀ

ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਮੁੱਦੇ ਨੂੰ ਲੈ ਕੇ ਪਾਕਿਸਤਾਨ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦੇ ਫ਼ੈਸਲੇ ਦਾ ਵਿਰੋਧ ਕਰ ਰਿਹਾ ਹੈ।

Protests by Pakistan supporters at Indian High Commission in London

ਲੰਡਨ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਮੁੱਦੇ ਨੂੰ ਲੈ ਕੇ ਪਾਕਿਸਤਾਨ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦੇ ਫ਼ੈਸਲੇ ਦਾ ਵਿਰੋਧ ਕਰ ਰਿਹਾ ਹੈ। ਕਸ਼ਮੀਰ ਦੇ ਵਿਰੋਧ ਵਿਚ ਇਕ ਵਾਰ ਫਿਰ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪਾਕਿਸਤਾਨੀ ਸਮਰਥਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਪਾਕਿਸਤਾਨੀ ਸਮਰਥਕਾਂ ਨੇ ਮੰਗਲਵਾਰ ਨੂੰ ਭਾਰਤੀ ਹਾਈ ਕਮਿਸ਼ਨ ਦੀ ਬਿਲਡਿੰਗ ਨੂੰ ਨੁਕਸਾਨ ਪਹੁੰਚਾਇਆ ਹੈ।

 


 

ਪਾਕਿਸਤਾਨੀ ਮੂਲ ਦੇ ਲੋਕਾਂ ਨੇ ਇਸ ਵਿਰੋਧ ਪ੍ਰਦਰਸ਼ਨ ਨੂੰ ‘ਕਸ਼ਮੀਰ ਫਰੀਡਮ ਮਾਰਚ’ ਦਾ ਨਾਂਅ ਦਿੱਤਾ ਸੀ। ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿਚ ਪੀਓਕੇ ਦਾ ਝੰਡਾ ਅਤੇ ਪੋਸਟਰ ਸਨ। ਭਾਰਤੀ ਹਾਈ ਕਮਿਸ਼ਨ ਨੇ ਟਵਿਟਰ ‘ਤੇ ਇਕ ਫੋਟੋ ਵੀ ਸ਼ੇਅਰ ਕੀਤੀ ਹੈ। ਇਸ ਵਿਚ ਦੇਖਿਆ ਜਾ ਸਕਦਾ ਹੈ ਕਿ ਬਿਲਡਿੰਗ ਦੇ ਸ਼ੀਸ਼ੇ ਟੁੱਟੇ ਹੋਏ ਹਨ। ਦੱਸ ਦਈਏ ਕਿ ਪਿਛਲੇ ਇਕ ਮਹੀਨੇ ਵਿਚ ਇਹ ਦੂਜੀ ਵਾਰ ਹੈ ਜਦੋਂ ਪਾਕਿਸਤਾਨੀ ਪ੍ਰਦਰਸ਼ਨਕਾਰੀਆਂ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਨੂੰ ਨਿਸ਼ਾਨਾ ਬਣਾਇਆ ਹੈ। ਇਸ ਤੋਂ ਪਹਿਲਾਂ 15 ਅਗਸਤ ਦੇ ਮੌਕੇ ‘ਤੇ ਵੀ ਇਸੇ ਤਰ੍ਹਾਂ ਪ੍ਰਦਰਸ਼ਨ ਦੌਰਾਨ ਹੰਗਾਮਾ ਕੀਤਾ ਗਿਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।