ਨਿਊਜ਼ੀਲੈਂਡ ਸਰਕਾਰ ਨੇ ਵੀ ਮੰਨਿਆ ਕੋਰੋਨਾ ਤੋਂ ਪੂਰੀ ਤਰ੍ਹਾਂ ਛੁਟਕਾਰਾ ਪਾਉਣਾ ਫਿਲਹਾਲ ਸੰਭਵ ਨਹੀਂ
ਮਹਾਮਾਰੀ ਦੀ ਸ਼ੁਰੂਆਤ ਵਿਚ ਨਿਊਜ਼ੀਲੈਂਡ ਨੇ ਸਖ਼ਤ ਤਾਲਾਬੰਦੀ ਲਾਗੂ ਕਰ ਕੇ ਵਾਇਰਸ ਨੂੰ ਪੂਰੀ ਤਰ੍ਹਾਂ ਕਾਬੂ ਵਿਚ ਕਰਨ ਦੀ ਕੋਸ਼ਿਸ਼ ਕੀਤੀ ਸੀ।
ਵੈਲਿੰਗਟਨ : ਨਿਊਜ਼ੀਲੈਂਡ ਸਰਕਾਰ ਨੇ ਸੋਮਵਾਰ ਨੂੰ ਵਿਸ਼ਵ ਦੇ ਹੋਰ ਦੇਸ਼ਾਂ ਵਾਂਗ ਇਹ ਸਵੀਕਾਰ ਕਰ ਲਿਆ ਹੈ ਕਿ ਉਹ ਕੋਰੋਨਾ ਵਾਇਰਸ ਗਲੋਬਲ ਮਹਾਮਾਰੀ ਤੋਂ ਪੂਰੀ ਤਰ੍ਹਾਂ ਛੁਟਕਾਰਾ ਨਹੀਂ ਪਾ ਸਕਦੀ। ਦੇਸ਼ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਆਕਲੈਂਡ ਵਿਚ ਤਾਲਾਬੰਦੀ ਸੰਬੰਧੀ ਪਾਬੰਦੀਆਂ ਵਿਚ ਢਿੱਲ ਦੇਣ ਦਾ ਐਲਾਨ ਕਰਦਿਆਂ ਇਹ ਗੱਲ ਸਵੀਕਾਰ ਕੀਤੀ। ਇਸ ਮਹਾਮਾਰੀ ਦੀ ਸ਼ੁਰੂਆਤ ਵਿਚ ਨਿਊਜ਼ੀਲੈਂਡ ਨੇ ਸਖ਼ਤ ਤਾਲਾਬੰਦੀ ਲਾਗੂ ਕਰ ਕੇ ਵਾਇਰਸ ਨੂੰ ਪੂਰੀ ਤਰ੍ਹਾਂ ਕਾਬੂ ਵਿਚ ਕਰਨ ਦੀ ਕੋਸ਼ਿਸ਼ ਕੀਤੀ ਸੀ।
Corona Virus
ਹੁਣ ਤੱਕ ਨਿਊਜ਼ੀਲੈਂਡ ਦੀ ਇਹ ਰਣਨੀਤੀ 50 ਲੱਖ ਆਬਾਦੀ ਵਾਲੇ ਦੇਸ਼ ਲਈ ਕਾਰਗਰ ਸਾਬਤ ਹੋਈ ਸੀ। ਦੇਸ਼ ਵਿਚ ਇਨਫੈਕਸ਼ਨ ਨਾਲ 27 ਲੋਕਾਂ ਦੀ ਮੌਤ ਹੋਈ ਹੈ। ਜਦਕਿ ਹੋਰ ਦੇਸ਼ਾਂ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਰਹੀ ਸੀ ਅਤੇ ਲੋਕ ਸਖ਼ਤ ਪਾਬੰਦੀਆਂ ਵਿਚ ਰਹਿ ਰਹੇ ਸਨ, ਉਦੋਂ ਨਿਊਜ਼ੀਲੈਂਡ ਦੇ ਲੋਕ ਆਪਣੇ ਕਾਰਜ ਸਥਲਾਂ, ਸਕੂਲਾਂ ਅਤੇ ਖੇਡ ਸਟੇਡੀਅਮਾਂ ਵਿਚ ਸਧਾਰਨ ਤੌਰ 'ਤੇ ਜਾ ਰਹੇ ਸਨ
Jacinda Ardern,
ਪਰ ਅਗਸਤ ਵਿਚ ਇਕ ਇਕਾਂਤਵਾਸ ਕੇਂਦਰ ਵਿਚ ਆਸਟ੍ਰੇਲੀਆ ਤੋਂ ਆਏ ਇਕ ਵਿਅਕਤੀ ਦੇ ਡੈਲਟਾ ਵੈਰੀਐਂਟ ਦੇ ਸੰਪਰਕ ਵਿਚ ਆਉਣ ਤੋਂ ਬਾਅਦ ਪੂਰੀ ਤਸਵੀਰ ਬਦਲ ਗਈ। ਭਾਵੇਂ ਕਿ ਦੇਸ਼ ਨੇ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਪਰ ਇਹ ਇਨਫੈਕਸ਼ਨ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਲੋੜੀਂਦੀਆਂ ਨਹੀਂ ਸਨ।