ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਸਕਦੀ ਹੈ ਕਮਲਾ ਹੈਰਿਸ
ਭਾਰਤੀ ਮੂਲ ਦੀ ਪਹਿਲੀ ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਕਿਹਾ ਹੈ ਕਿ 2020 ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ 'ਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ.........
Kamala Harris
ਵਾਸ਼ਿੰਗਟਨ : ਭਾਰਤੀ ਮੂਲ ਦੀ ਪਹਿਲੀ ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਕਿਹਾ ਹੈ ਕਿ 2020 ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ 'ਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਬਾਰੇ ਉਹ ਆਗਾਮੀ ਛੁੱਟੀਆਂ ਦੌਰਾਨ ਵਿਚਾਰ ਕਰੇਗੀ। ਐਮ. ਐਸ. ਐਨ. ਬੀ. ਸੀ. ਦੇ ਇਕ ਪ੍ਰੋਗਰਾਮ ਵਿਚ ਹੈਰਿਸ (54) ਨੇ ਕਿਹਾ ਕਿ ਇਸ ਬਾਰੇ ਫੈਸਲਾ ਉਨ੍ਹਾਂ ਦੇ ਪਰਿਵਾਰ ਦਾ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਛੁੱਟੀਆਂ ਦੌਰਾਨ ਮੈਂ ਅਪਣੇ ਪਰਿਵਾਰ ਦੇ ਨਾਲ ਮਿਲ ਕੇ ਫੈਸਲਾ ਲਵਾਂਗੀ। ਪਾਲੀਟਿਕੋ ਨਿਊਜ਼ ਮੁਤਾਬਕ ਅਮਰੀਕਾ ਵਿਚ ਅਗਲੀਆਂ ਰਾਸ਼ਟਰਪਤੀ ਚੋਣਾਂ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਟੱਕਰ ਦੇਣ ਲਈ ਨਵੰਬਰ ਵਿਚ ਕਰਾਈ ਗਈ ਵੋਟਿੰਗ ਵਿਚ ਡੈਮੋਕ੍ਰੇਟਿਕ ਪਾਰਟੀ ਵਲੋਂ ਪਸੰਦੀਦਾ ਉਮੀਦਵਾਰਾਂ ਦੀ ਸੂਚੀ ਵਿਚ ਹੈਰਿਸ ਨੂੰ ਪੰਜਵਾਂ ਨੰਬਰ ਮਿਲਿਆ ਸੀ।