ਬਾਬੇ ਨਾਨਕ ਦੀ ਧਰਤੀ ਤੋਂ ਸਜਿਆ ਦਸਵੇਂ ਪਾਤਸ਼ਾਹ ਲਈ ਨਗਰ ਕੀਰਤਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 353ਵਾਂ ਪ੍ਰਕਾਸ਼ ਪੁਰਬ ਵੀ ਦੁਨੀਆਂ ਭਰ ਵਿਚ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ

Photo

ਚੰਡੀਗੜ੍ਹ: ਨਵੰਬਰ ਮਹੀਨੇ ਵਿਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ 550ਵਾਂ ਪ੍ਰਕਾਸ਼ ਪੁਰਬ ਦੁਨੀਆਂ ਭਰ ਵਿਚ ਵੱਡੇ ਪੱਧਰ ‘ਤੇ ਮਨਾਇਆ ਗਿਆ। ਇਸ ਮੌਕੇ ਪਾਕਿਸਤਾਨ ਅਤੇ ਭਾਰਤ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਅਹਿਮ ਭੂਮਿਕਾ ਨਿਭਾਈ ਅਤੇ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਵਿਚ ਸਿੱਖ ਭਾਈਚਾਰੇ ਨੂੰ ਸਹਿਯੋਗ ਦਿੱਤਾ।

ਇਸੇ ਤਰ੍ਹਾਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 353ਵਾਂ ਪ੍ਰਕਾਸ਼ ਪੁਰਬ ਵੀ ਦੁਨੀਆਂ ਭਰ ਵਿਚ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਵਿਚ ਸਥਿਤ ਸਿੱਖਾਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵੀ ਸਿੱਖ ਭਾਈਚਾਰੇ ਵੱਲੋਂ ਦਸ਼ਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।

ਇਸ ਮੌਕੇ ਸਮੂਹ ਸਿੱਖ ਭਾਈਚਾਰੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਕੱਢਿਆ ਗਿਆ, ਜਿਸ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ। ਇਸ ਮੌਕੇ ਸਿੱਖਾਂ ਦੇ ਨਾਲ-ਨਾਲ ਹੋਰ ਭਾਈਚਾਰਿਆਂ ਦੇ ਲੋਕਾਂ ਵੱਲੋਂ ਵੀ ਹਿੱਸਾ ਲਿਆ ਜਾ ਰਿਹਾ ਹੈ।

ਇਸ ਮੌਕੇ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਦੀਆਂ ਜਾ ਰਹੀਆਂ ਹਨ। ਇਸ ਮੌਕੇ ਵੱਡਿਆਂ ਤੋਂ ਲੈ ਕੇ ਬੱਚਿਆਂ ਤੱਕ ਸੰਗਤਾਂ ਨਤਮਸਤਕ ਹੋਈਆਂ।