ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦਿਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਲੰਮੇ ਸਮੇਂ ਤੋਂ ਸਨ ਬੀਮਾਰ

Former President of Pakistan Pervez Musharraf

 

ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ। ਉਹ 79 ਸਾਲ ਦੇ ਸਨ। ਮੁਸ਼ੱਰਫ ਲੰਬੇ ਸਮੇਂ ਤੋਂ ਐਮੀਲੋਇਡੋਸਿਸ ਦੀ ਬੀਮਾਰੀ ਤੋਂ ਪੀੜਤ ਸਨ। ਉਹਨਾਂ ਦਾ ਦੁਬਈ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪਰਵੇਜ਼ ਮੁਸ਼ੱਰਫ 20 ਜੂਨ 2001 ਤੋਂ 18 ਅਗਸਤ 2008 ਤੱਕ ਪਾਕਿਸਤਾਨ ਦੇ ਰਾਸ਼ਟਰਪਤੀ ਰਹੇ।

ਇਹ ਵੀ ਪੜ੍ਹੋ:ਇਕ ਹੱਥ 'ਚ ਕੁਰਾਨ ਤੇ ਦੂਜੇ 'ਚ ਐਟਮ ਬੰਬ, ਫਿਰ ਦੇਖੋ ਕੌਣ ਨਹੀਂ ਦਿੰਦਾ ਪੈਸਾ- ਪਾਕਿਸਤਾਨੀ ਨੇਤਾ

ਮਈ 2016 ਵਿੱਚ, ਦੇਸ਼ਧ੍ਰੋਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਰਵੇਜ਼ ਮੁਸ਼ੱਰਫ਼ ਨੂੰ ਪਾਕਿਸਤਾਨ ਦੀ ਇੱਕ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਉਹ ਦੁਬਈ ਚੱਲ ਗਏ ਸਨ।  ਮੁਸ਼ੱਰਫ ਕਈ ਮਹੀਨਿਆਂ ਤੋਂ ਹਸਪਤਾਲ ਵਿਚ ਦਾਖਲ ਸਨ। ਟਵਿੱਟਰ 'ਤੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪਰਿਵਾਰ ਨੇ ਕਿਹਾ ਸੀ ਕਿ ਉਹ ਐਮੀਲੋਇਡੋਸਿਸ ਨਾਂ ਦੀ ਬੀਮਾਰੀ ਤੋਂ ਪੀੜਤ ਹਨ, ਜਿਸ ਕਾਰਨ ਉਨ੍ਹਾਂ ਦੇ ਸਾਰੇ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਹੁਣ  ਰਿਕਵਰੀ ਦੀ ਕੋਈ ਗੁੰਜਾਇਸ਼ ਨਹੀਂ ਬਚੀ ਸੀ।

ਇਹ ਵੀ ਪੜ੍ਹੋ:ਬਠਿੰਡਾ CIA ਸਟਾਫ਼ ਦੀ ਵੱਡੀ ਕਾਮਯਾਬੀ, 2 ਨਜਾਇਜ਼ ਹਥਿਆਰਾਂ ਸਮੇਤ ਦੋ ਕਾਬੂ

ਐਮੀਲੋਇਡੋਸਿਸ ਵਿੱਚ, ਮਨੁੱਖੀ ਸਰੀਰ ਵਿੱਚ ਐਮੀਲੋਇਡ ਨਾਮਕ ਇੱਕ ਅਸਧਾਰਨ ਪ੍ਰੋਟੀਨ ਬਣਨਾ ਸ਼ੁਰੂ ਹੋ ਜਾਂਦਾ ਹੈ। ਇਹ ਦਿਲ, ਗੁਰਦੇ, ਲੀਵਰ, ਨਰਵਸ ਸਿਸਟਮ, ਦਿਮਾਗ ਆਦਿ ਅੰਗਾਂ ਵਿੱਚ ਜਮ੍ਹਾ ਹੋਣਾ ਸ਼ੁਰੂ ਹੋ ਜਾਂਦਾ ਹੈ, ਜਿਸ ਕਾਰਨ ਇਨ੍ਹਾਂ ਅੰਗਾਂ ਦੇ ਟਿਸ਼ੂ ਠੀਕ ਤਰ੍ਹਾਂ ਕੰਮ ਨਹੀਂ ਕਰ ਪਾਉਂਦੇ।