ਪਾਕਿਸਤਾਨ ਪੁੱਜੀ ਸਿੱਖ ਸੰਗਤ ਦਾ ਬੈਂਡ ਵਾਜਿਆਂ ਨਾਲ ਸਵਾਗਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਪੁੱਜੀ ਸਿੱਖ ਸੰਗਤ ਦਾ ਉੱਥੋਂ ਦੇ ਸਿੱਖ ਭਾਈਚਾਰੇ ਵੱਲੋਂ ਬੈਂਡ ਵਾਜਿਆਂ ਨਾਲ ਸਵਾਗਤ ਕੀਤਾ ਗਿਆ

Nankana sahib

ਲਾਹੌਰ: ਪਾਕਿਸਤਾਨ ਪੁੱਜੀ ਸਿੱਖ ਸੰਗਤ ਦਾ ਉੱਥੋਂ ਦੇ ਸਿੱਖ ਭਾਈਚਾਰੇ ਵੱਲੋਂ ਬੈਂਡ ਵਾਜਿਆਂ ਨਾਲ ਸਵਾਗਤ ਕੀਤਾ ਗਿਆ ਹੈ। ਬੈਂਡ ਵਾਜਿਆਂ ਨਾਲ ਹੋ ਰਹੇ ਸਵਾਗਤ ਦੀਆਂ ਇਹ ਤਸਵੀਰਾਂ ਉਨ੍ਹਾਂ ਸਿੱਖ ਸ਼ਰਧਾਲੂਆਂ ਦੀਆਂ ਹਨ, ਜੋ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕਰ ਲਈ ਪਹੁੰਚੇ ਹਨ।

ਦਰਅਸਲ ਪਾਕਿਸਤਾਨ ਵਿਚ ਵਿਦੇਸ਼ਾਂ ਤੋਂ ਆਉਣ ਵਾਲੇ ਪ੍ਰਾਹੁਣਿਆਂ ਖ਼ਾਸ ਕਰਕੇ ਸਿੱਖ ਸੰਗਤ ਦਾ ਸਵਾਗਤ ਇਸ ਤਰ੍ਹਾਂ ਬੈਂਡ ਵਾਜਿਆਂ ਨਾਲ ਕੀਤਾ ਜਾਂਦਾ ਹੈ। ਬੱਸਾਂ ਵਿਚੋਂ ਉਤਰ ਰਹੀਆਂ ਇਹ ਸਿੱਖ ਸੰਗਤਾਂ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਪੁੱਜੀਆਂ ਹਨ। ਜਿੱਥੇ ਉਨ੍ਹਾਂ ਦਾ ਬੈਂਡ ਵਾਜਿਆਂ ਨਾਲ ਸਵਾਗਤ ਕੀਤਾ ਗਿਆ ਹੈ।

ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਭਾਰਤ ਵਿਚ ਰਹਿ ਰਹੇ ਸਿੱਖਾਂ ਲਈ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ‘ਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਜਾਵੇਗਾ। ਜਿਸ ਨਾਲ ਸਮੂਹ ਸਿੱਖ ਸੰਗਤ ਪਾਕਿਸਤਾਨ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ

ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੇ ਜਤਨਾਂ ਦੀ ਦਿਸ਼ਾ ਵਿਚ ਦੋਵੇਂ ਦੇਸ਼ਾਂ ਦਾ ਇਹ ਪਹਿਲਾ ਜਤਨ ਹੋਵੇਗਾ। ਭਾਰਤ ਵਿਚ ਰਹਿ ਰਹੇ ਸਿੱਖਾਂ ਦੀ ਇਹ ਕਾਫ਼ੀ ਸਮੇਂ ਤੋਂ ਮੰਗ ਹੈ ਕਿ ਕਰਤਾਰਪੁਰ ਲਾਂਘਾ ਖੋਲ੍ਹ ਦਿਤਾ ਜਾਵੇ ਤਾਂ ਕਿ ਭਾਰਤ ਦੇ ਸਿੱਖ ਪਾਕਿਸਤਾਨ ਦੇ ਕਰਤਾਰਪੁਰ ਵਿਚ ਬਣੇ ਗੁਰਦਵਾਰਾ ਦਰਬਾਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣ। ਕਰਤਾਰਪੁਰ ਸਾਹਿਬ ਵਿਚ ਹੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦਾ ਆਖ਼ਰੀ ਸਮਾਂ ਬਤੀਤ ਕੀਤਾ ਸੀ ਤੇ ਉਨ੍ਹਾਂ ਨੇ ਹੀ ਕਰਤਾਰਪੁਰ ਸਾਹੀਬ ਵਸਾਇਆ ਸੀ।

ਦੇਖੋ ਵੀਡੀਓ: