ਆਸਟ੍ਰੇਲੀਆਈ ਸਰਕਾਰ ਨੇ ਚੀਨੀ ਐਪ Tik-tok 'ਤੇ ਲਗਾਈ ਪਾਬੰਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਭਾਰਤ, ਅਮਰੀਕਾ, ਬ੍ਰਿਟੇਨ, ਕੈਨੇਡਾ, ਨਿਊਜ਼ੀਲੈਂਡ ਅਤੇ ਹੋਰ ਦੇਸ਼ ਪਹਿਲਾਂ ਹੀ ਲਗਾ ਚੁੱਕੇ ਹਨ ਪਾਬੰਦੀ

photo

 

ਸਿਡਨੀ : ਇਕ ਹੋਰ ਦੇਸ਼ ਨੇ ਚੀਨੀ ਸ਼ਾਰਟ ਵੀਡੀਓ ਐਪ ਟਿੱਕਟੋਕ 'ਤੇ ਪਾਬੰਦੀ ਲਗਾਉਣ ਦੀ ਤਿਆਰੀ ਕਰ ਲਈ ਹੈ। ਆਸਟ੍ਰੇਲੀਆ ਇਸ ਹਫਤੇ ਸਰਕਾਰੀ ਫੋਨਾਂ 'ਤੇ ਟਿਕਟੋਕ 'ਤੇ ਪਾਬੰਦੀ ਲਗਾਉਣ ਦਾ ਐਲਾਨ ਕਰ ਸਕਦਾ ਹੈ। ਇਸ ਦਾ ਮਤਲਬ ਹੈ ਕਿ ਆਸਟ੍ਰੇਲੀਆ ਜਲਦੀ ਹੀ ਚੀਨੀ ਐਪਸ 'ਤੇ ਪਾਬੰਦੀ ਲਗਾਉਣ ਵਾਲੇ ਦੇਸ਼ਾਂ ਦੀ ਸੂਚੀ 'ਚ ਸ਼ਾਮਲ ਹੋ ਜਾਵੇਗਾ। ਦੇਸ਼ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸਰਕਾਰੀ ਡਿਵਾਈਸਾਂ 'ਤੇ ਟਿਕਟੋਕ 'ਤੇ ਪਾਬੰਦੀ ਲਗਾਉਣ ਲਈ ਸਹਿਮਤੀ ਦਿੱਤੀ ਹੈ।

ਆਸਟ੍ਰੇਲੀਆ ਦੇ ਗ੍ਰਹਿ ਮਾਮਲਿਆਂ ਦੇ ਵਿਭਾਗ ਵੱਲੋਂ ਇਸ ਮਾਮਲੇ ਦੀ ਸਮੀਖਿਆ ਕੀਤੀ ਗਈ। ਆਸਟ੍ਰੇਲੀਅਨ ਮੀਡੀਆ ਮੁਤਾਬਕ ਇਸ ਦੇ ਆਧਾਰ 'ਤੇ ਪੀਐੱਮ ਅਲਬਾਨੀਜ਼ ਨੇ ਸਰਕਾਰੀ ਫ਼ੋਨ 'ਤੇ ਟਿਕਟੋਕ ਨੂੰ ਬੈਨ ਕਰਨ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸੁਰੱਖਿਆ ਨੂੰ ਦੇਖਦੇ ਹੋਏ ਕਈ ਦੇਸ਼ਾਂ ਨੇ ਇਸ ਤੋਂ ਪਹਿਲਾਂ ਵੀ Tiktok 'ਤੇ ਪਾਬੰਦੀ ਲਗਾ ਦਿੱਤੀ ਹੈ।

ਵਿਕਟੋਰੀਆ ਰਾਜ ਵੀ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਅੱਗੇ ਆਇਆ ਹੈ। ਇਸ ਰਾਜ ਨੇ ਵੀ ਸ਼ਾਰਟ ਵੀਡੀਓ ਐਪ 'ਤੇ ਪਾਬੰਦੀ ਲਗਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਵਿਕਟੋਰੀਆ ਵੀ ਫੈਡਰਲ ਸਰਕਾਰ ਦੇ ਫੈਸਲੇ ਦਾ ਪਾਲਣ ਕਰੇਗੀ। ਰਾਜ ਸਰਕਾਰ ਦੇ ਫ਼ੋਨਾਂ 'ਤੇ ਟਿਕਟੋਕ 'ਤੇ ਪਾਬੰਦੀ ਹੋਵੇਗੀ। ਮੈਲਬੌਰਨ ਆਸਟ੍ਰੇਲੀਆ ਦੀ ਰਾਜਧਾਨੀ ਹੈ।

2020 ਵਿੱਚ, ਭਾਰਤ ਸਰਕਾਰ ਨੇ Tiktok 'ਤੇ ਪਾਬੰਦੀ ਲਗਾ ਦਿੱਤੀ। ਇਸ ਫੈਸਲੇ ਨਾਲ ਚੀਨ ਨੂੰ ਵੱਡਾ ਝਟਕਾ ਲੱਗਾ ਹੈ। ਅਮਰੀਕਾ, ਬ੍ਰਿਟੇਨ, ਨਿਊਜ਼ੀਲੈਂਡ, ਕੈਨੇਡਾ, ਬੈਲਜੀਅਮ ਅਤੇ ਯੂਰਪੀਅਨ ਕਮਿਸ਼ਨ ਨੇ ਵੀ ਸਰਕਾਰੀ ਡਿਵਾਈਸਾਂ 'ਤੇ ਟਿਕਟੋਕ 'ਤੇ ਪਾਬੰਦੀ ਲਗਾ ਦਿੱਤੀ ਹੈ। ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਦੇਸ਼ਾਂ ਨੇ ਚੀਨੀ ਸ਼ਾਰਟ ਵੀਡੀਓ ਐਪ 'ਤੇ ਪਾਬੰਦੀ ਲਗਾ ਦਿੱਤੀ ਹੈ।