Texas Flood Death Toll: America ਦੇ Texas ਵਿਚ ਹੜ੍ਹ ਕਾਰਨ 24 ਲੋਕਾਂ ਦੀ ਮੌਤ

ਏਜੰਸੀ

ਖ਼ਬਰਾਂ, ਕੌਮਾਂਤਰੀ

ਪੀੜਤਾਂ ਨੂੰ ਹਰ ਸੰਭਵ ਮਦਦ ਦਿਤੀ ਜਾਵੇਗੀ : ਟਰੰਪ 

Texas Flood Death Toll: America ਦੇ Texas ਵਿਚ ਹੜ੍ਹ ਕਾਰਨ 24 ਲੋਕਾਂ ਦੀ ਮੌਤ

Texas Flood Death Toll Latest News in Punjabi: ਅਮਰੀਕਾ ਇਨ੍ਹੀਂ ਦਿਨੀਂ ਰਾਜਨੀਤਕ ਕਾਰਨਾਂ ਕਰ ਕੇ ਖ਼ਬਰਾਂ ਵਿਚ ਹੈ। ਕਦੇ ਰਾਸ਼ਟਰਪਤੀ ਟਰੰਪ ਦੀ ਟੈਰਿਫ਼ ਨੀਤੀ ਕਾਰਨ ਤੇ ਕਦੇ ਦੁਨੀਆਂ ਵਿਚ ਚੱਲ ਰਹੀਆਂ ਜੰਗਾਂ ਕਾਰਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਵਾਰ ਅਮਰੀਕਾ ਦੀ ਚਰਚਾ ਦਾ ਕਾਰਨ ਹੜ੍ਹ ਹੈ। 

ਅਮਰੀਕਾ ਦੇ ਟੈਕਸਾਸ ਰਾਜ ਦੇ ਕੇਰ ਕਾਉਂਟੀ ਵਿਚ ਭਿਆਨਕ ਹੜ੍ਹ ਕਾਰਨ ਹੁਣ ਤਕ 24 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੂਜੇ ਪਾਸੇ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੜ੍ਹ ਨੂੰ ਬਹੁਤ ਭਿਆਨਕ ਦੱਸਿਆ ਅਤੇ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ ਦਿਤੀ ਜਾਵੇਗੀ।

ਟਰੰਪ ਨੇ ਕਿਹਾ ਕਿ ਇਹ ਹੜ੍ਹ ਬਹੁਤ ਭਿਆਨਕ ਹੈ। ਉਨ੍ਹਾਂ ਕਿਹਾ ਕਿ ਅਜੇ ਤਕ ਸਪੱਸ਼ਟ ਨਹੀਂ ਹੈ ਕਿ ਇਸ ਵਿਚ ਕਿੰਨੇ ਲੋਕ ਮਾਰੇ ਗਏ ਹਨ। ਜਾਣਕਾਰੀ ਮਿਲੀ ਹੈ ਕਿ ਕੁੱਝ ਨੌਜਵਾਨਾਂ ਦੀ ਮੌਤ ਹੋ ਗਈ ਹੈ। ਟਰੰਪ ਨੇ ਏਅਰ ਫ਼ੋਰਸ ਵਨ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਬਿਆਨ ਦਿਤਾ। ਉਨ੍ਹਾਂ ਕਿਹਾ ਕਿ ਹੜ੍ਹ ਤੋਂ ਪ੍ਰਭਾਵਤ ਲੋਕਾਂ ਨੂੰ ਹਰ ਸੰਭਵ ਮਦਦ ਦਿਤੀ ਜਾਵੇਗੀ। ਅਸੀਂ ਉੱਥੋਂ ਦੇ ਗਵਰਨਰ ਨਾਲ ਗੱਲ ਕਰ ਰਹੇ ਹਾਂ।

ਟੈਕਸਾਸ ਦੇ ਗਵਰਨਰ ਨੇ ਕਿਹਾ ਕਿ ਹੜ੍ਹ ਦੇ ਪਾਣੀ ਵਿਚ ਵਹਿ ਗਏ ਲੋਕਾਂ ਦੀ ਭਾਲ ਜਾਰੀ ਹੈ। ਸੂਬੇ ਦੇ ਸਥਾਨਕ ਅਧਿਕਾਰੀ ਬਚਾਅ ਕਾਰਜ ਵਿਚ ਲੱਗੇ ਹੋਏ ਹਨ। ਵਹਿ ਗਏ ਲੋਕਾਂ ਦੀ ਭਾਲ ਲਈ 24 ਘੰਟੇ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਬਚਾਅ ਕਾਰਜ ਨਾਲ ਜੁੜੇ ਇਕ ਅਧਿਕਾਰੀ ਨੇ ਦਸਿਆ ਕਿ ਹੈਲੀਕਾਪਟਰ ਹਰ ਸਮੇਂ ਮੌਕੇ 'ਤੇ ਮੌਜੂਦ ਹਨ ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿਚ ਉਨ੍ਹਾਂ ਨੂੰ ਤੁਰਤ ਹਸਪਤਾਲ ਲਿਜਾਇਆ ਜਾ ਸਕੇ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਟੈਕਸਾਸ ਦੇ ਕੇਰ ਕਾਉਂਟੀ ਵਿਚ ਹੜ੍ਹ ਤੋਂ ਬਾਅਦ ਚਲਾਏ ਬਚਾਅ ਕਾਰਜਾਂ ਨਾਲ 200 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ। ਇਸ ਸਮੇਂ ਵੀ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਬਚਾਅ ਕਾਰਜ ਵਿਚ ਸ਼ਾਮਲ ਇਕ ਅਧਿਕਾਰੀ ਨੇ ਦਸਿਆ ਕਿ ਸ਼ੁੱਕਰਵਾਰ ਰਾਤ ਤਕ 200 ਤੋਂ ਵੱਧ ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਇਨ੍ਹਾਂ ਵਿਚੋਂ 167 ਲੋਕਾਂ ਨੂੰ ਹੈਲੀਕਾਪਟਰ ਰਾਹੀਂ ਬਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਖ਼ਰਾਬ ਮੌਸਮ ਕਾਰਨ ਰਾਹਤ ਅਤੇ ਬਚਾਅ ਕਾਰਜ ਵਿਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

(For more news apart from Texas Flood Death Toll Latest News in Punjabi, stay tuned to Rozana Spokesman.)