ਥਾਈਲੈਂਡ 'ਚ ਵਾਪਰਿਆ ਦਰਦਨਾਕ ਹਾਦਸਾ, ਨਾਈਟ ਕਲੱਬ 'ਚ ਲੱਗੀ ਅੱਗ, 14 ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

30 ਲੋਕ ਬੁਰੀ ਤਰ੍ਹਾਂ ਝੁਲਸੇ

A terrible fire broke out in a night club in Thailand

 

ਥਾਈਲੈਂਡ: ਥਾਈਲੈਂਡ ਦੇ ਇੱਕ ਨਾਈਟ ਕਲੱਬ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 13 ਲੋਕਾਂ ਦੀ ਮੌਤ ਹੋ ਗਈ ਹੈ। ਮੇਜਰ ਜਨਰਲ ਆਫ ਪੁਲਿਸ ਅਤਾਸਿਤ ਕਿਚਾਹਨ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮਰਨ ਵਾਲਿਆਂ ਵਿੱਚ ਚਾਰ ਔਰਤਾਂ ਵੀ ਸ਼ਾਮਲ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

 

ਇਸ ਘਟਨਾ ਵਿੱਚ 18 ਜ਼ਖ਼ਮੀ ਹੋਏ ਹਨ। ਜਿਹਨਾਂ ਨੂੰ ਸਥਾਨਕ ਹਸਪਤਲ ਦਾਖਲ ਕਰਵਾਇਆ ਗਿਆ। ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇੰਟਰਨੈੱਟ ’ਤੇ ਵਾਇਰਲ ਹੋ ਰਹੀ ਰਹੀ ਵੀਡੀਓ ਫੁਟੇਜ ਵਿਚ ਲੋਕ ਸੁਰੱਖਿਆ ਲਈ ਭੱਜਦੇ ਅਤੇ ਚੀਕਦੇ ਹੋਏ ਦਿਖਾਈ ਦਿੱਤੇ।