ਪਾਕਿਸਤਾਨ ਦੇ ਬਲੋਚਿਸਤਾਨ 'ਚ ਹੋਇਆ ਬੰਬ ਧਮਾਕਾ, 3 ਸੁਰੱਖਿਆ ਕਰਮਚਾਰੀਆਂ ਦੀ ਮੌਤ, 20 ਜ਼ਖਮੀ
ਜ਼ਖਮੀਆਂ ਨੂੰ ਹਸਪਤਾਲ ਕਰਾਇਆ ਭਰਤੀ
Bomb blast
ਬਲੋਚਿਸਤਾਨ ਵਿੱਚ ਇੱਕ ਆਤਮਘਾਤੀ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਸ ਧਮਾਕੇ 'ਚ 18 ਸੁਰੱਖਿਆ ਕਰਮਚਾਰੀਆਂ ਸਮੇਤ 20 ਲੋਕ ਜ਼ਖਮੀ ਹੋ ਗਏ ਹਨ।
ਪਾਕਿਸਤਾਨੀ ਮੀਡੀਆ ਅਨੁਸਾਰ ਇਹ ਧਮਾਕਾ ਫਰੰਟੀਅਰ ਕਾਪਰਸ ਚੈਕਪੋਸਟ 'ਤੇ ਹੋਇਆ। ਧਮਾਕੇ ਦੀ ਤੀਬਰਤਾ ਦਾ ਮੁਲਾਂਕਣ ਕਰਨ ਦੇ ਯਤਨ ਜਾਰੀ ਹਨ। ਅਜੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਅਧਿਕਾਰੀ ਇਸ ਨੂੰ ਆਤਮਘਾਤੀ ਹਮਲਾ ਮੰਨ ਰਹੇ ਹਨ। ਹਾਲਾਂਕਿ, ਬੰਬ ਨਿਰੋਧਕ ਦਸਤਾ ਮੌਕੇ 'ਤੇ ਹੈ ਅਤੇ ਧਮਾਕੇ ਦੇ ਕਾਰਨਾਂ ਦੀ ਜਾਂਚ ਕਰ ਰਿਹਾ ਹੈ। ਪੁਲਿਸ ਨੇ ਕਿਹਾ ਹੈ ਕਿ ਬਹੁਤ ਸਾਰੇ ਜ਼ਖਮੀਆਂ ਦੀ ਹਾਲਤ ਗੰਭੀਰ ਹੈ।