ਸੰਗਤ ਨੂੰ ਸ੍ਰੀ ਨਨਕਾਣਾ ਸਾਹਿਬ ਲੈ ਕੇ ਜਾ ਰਹੀ ਵਿਸ਼ੇਸ਼ ਰੇਲ ਗੱਡੀ ਦੇ ਡੱਬੇ ਲੀਹੋਂ ਲੱਥੇ

ਏਜੰਸੀ

ਖ਼ਬਰਾਂ, ਕੌਮਾਂਤਰੀ

ਜਾਨੀ ਨੁਕਸਾਨ ਤੋਂ ਬਚਾਅ, ਘਟਨਾ ਦੀ ਜਾਂਚ ਲਈ ਕਮੇਟੀ ਦਾ ਗਠਨ

Nine coaches of Nankana Sahib-bound special train carrying Sikh pilgrims derails in Pakistan

ਲਾਹੌਰ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼ਰਧਾਲੂਆਂ ਨੂੰ ਸ੍ਰੀ ਨਨਕਾਣਾ ਸਾਹਿਬ ਲਿਜਾ ਰਹੀ ਵਿਸ਼ੇਸ਼ ਰੇਲਗੱਡੀ ਦੇ 9 ਡੱਬੇ ਸ਼ਨੀਵਾਰ ਨੂੰ ਪਟੜੀ ਤੋਂ ਉਤਰ ਗਏ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਸਮਾਗਮ ਕਰਵਾਏ ਜਾ ਰਹੇ ਹਨ। ਇਹ ਰੇਲਗੱਡੀ ਸਿੰਧ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਆ ਰਹੀ ਸੀ ਅਤੇ ਰਸਤੇ ਵਿਚ ਇਹ ਹਾਦਸਾ ਪੇਸ਼ ਆਇਆ ਹੈ।

ਪਾਕਿਸਤਾਨ ਰੇਲਵੇ ਦੇ ਬੁਲਾਰੇ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਲੈ ਕੇ ਕਰਾਚੀ ਤੋਂ ਸ੍ਰੀ ਨਨਕਾਣਾ ਸਾਹਿਬ ਜਾ ਰਹੀ ਵਿਸ਼ੇਸ਼ ਰੇਲਗੱਡੀ ਦੇ 9 ਡੱਬੇ ਪੰਜਾਬ ਸੂਬੇ ਦੇ ਸ਼ੋਰਕੋਟ ਅਤੇ ਪੀਰ ਮਹਿਲ ਰੇਲਵੇ ਸਟੇਸ਼ਨਾਂ ਵਿਚਕਾਰ ਪਟੜੀ ਤੋਂ ਉਤਰ ਗਏ। ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਬਚਾਅ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।

ਪਾਕਿਸਤਾਨ ਰੇਲਵੇ ਨੇ ਟਵੀਟ ਕਰਕੇ ਕਿਹਾ ਕਿ ਹਾਦਸੇ ਤੋਂ ਬਾਅਦ ਯਾਤਰੀਆਂ ਦੀ ਰਵਾਨਗੀ ਲਈ ਪ੍ਰਬੰਧ ਕਰ ਲਏ ਗਏ ਹਨ ਜਦਕਿ ਬਾਕੀ  ਸ਼ਰਧਾਲੂਆਂ ਨੂੰ ਸ੍ਰੀ ਨਨਕਾਣਾ ਸਾਹਿਬ ਭੇਜਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਹਾਲਾਂਕਿ, ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਰੇਲਗੱਡੀ ਵਿੱਚ ਭਾਰਤ ਤੋਂ ਆਏ  ਸ਼ਰਧਾਲੂ ਵੀ ਸਵਾਰ ਸਨ ਜਾਂ ਨਹੀਂ। ਇਸ ਦੌਰਾਨ ਫੈਡਰਲ ਮੰਤਰੀ ਖਵਾਜਾ ਸਾਦ ਰਫੀਕ ਨੇ ਘਟਨਾ ਦੀ ਜਾਂਚ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ।