ਪਾਕਿ ਹਾਈ ਕਮਿਸ਼ਨ ਨੂੰ ਕੀਤਾ ਤਲਬ!

ਏਜੰਸੀ

ਖ਼ਬਰਾਂ, ਕੌਮਾਂਤਰੀ

ਨਨਕਾਣਾ ਸਾਹਿਬ ਹਮਲੇ ਬਾਰੇ ਸਖ਼ਤ ਵਿਰੋਧ ਜਤਾਇਆ

file photo

ਨਵੀਂ ਦਿੱਲੀ :  ਪਾਕਿਸਤਾਨ 'ਚ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰੇ ਦੇ ਮਾਮਲੇ ਵਿਚ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਸਈਦ ਹੈਦਰ ਸ਼ਾਹ ਨੂੰ ਤਲਬ ਕਰ ਕੇ ਇਸ ਹਮਲੇ ਦਾ ਸਖ਼ਤ ਵਿਰੋਧ ਜਿਤਾਇਆ ਹੈ।

ਕਾਬਲੇਗੌਰ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਕੁੱਝ ਕੱਟੜਪੰਥੀਆਂ ਨੇ ਪੱਥਰਬਾਜ਼ੀ ਦੀ ਘਟਨਾ ਨੂੰ ਅੰਜ਼ਾਮ ਦਿਤਾ ਸੀ। ਇਸ ਦੇ ਨਾਲਲ ਹੀ ਗੁਰਦੁਆਰਾ ਨਨਕਾਣਾ ਸਾਹਿਬ ਦਾ ਨਾਮ ਬਦਲਣ ਦੀਆਂ ਧਮਕੀਆਂ ਵੀ ਦਿਤੀਆਂ ਸਨ।

ਹਾਲਾਂਕਿ ਇਸ ਘਟਨਾ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨ ਦੇ ਇਕ ਸੀਨੀਅਰ ਅਧਿਕਾਰੀ ਨੇ ਸੋਮਵਾਰ ਨੂੰ ਕਿਹਾ ਕਿ ਮੁਲਜ਼ਮ ਖਿਲਾਫ਼ ਅਤਿਵਾਦ ਰੋਕੂ ਸਖ਼ਤ ਕਾਨੂੰਨ ਦੀਆਂ ਗ਼ੈਰ ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪਾਕਿਸਤਾਨੀ ਪੰਜਾਬ ਸੂਬੇ ਦੇ ਮੁੱਖ ਮੰਤਰੀ ਮੀਡੀਆ ਬੁਲਾਰੇ ਅਜ਼ਹਰ ਮਸਵਾਨੀ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਇਮਰਾਨ ਨੂੰ ਐਤਵਾਰ ਰਾਤ ਨੂੰ ਗੁਫ਼ਤਾਰ ਕੀਤਾ ਗਿਆ ਸੀ। ਉਸ ਖਿਲਾਫ਼ ਨਨਕਾਣਾ ਸਾਹਿਬ ਥਾਣੇ ਵਿਖੇ 7 ਏਟੀਏ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਮਸਵਾਨੀ ਨੇ ਇਸ ਟਵੀਟ ਨਾਲ ਸਲਾਖਾਂ ਦੇ ਪਿੱਛੇ ਖੜ੍ਹੇ ਮੁੱਖ ਮੁਲਜ਼ਮ ਦੀ ਤਸਵੀਰ ਵੀ ਸਾਂਝੀ ਕੀਤੀ ਗਈ ਹੈ।