ਨਨਕਾਣਾ ਸਾਹਿਬ 'ਤੇ ਭੜਕਾਓ ਬਿਆਨਬਾਜੀ ਕਰਨ ਵਾਲਾ ਗਿਰਫ਼ਤਾਰ

ਏਜੰਸੀ

ਖ਼ਬਰਾਂ, ਕੌਮਾਂਤਰੀ

ਨਨਕਾਣਾ ਸਾਹਿਬ ਗੁਰਦੁਆਰਾ 'ਤੇ ਪਥਰਾਅ ਮਾਮਲਾ

File

ਇਸਲਾਮਾਬਾਦ- ਭਾਰਤ ਦੇ ਦਬਾਅ ਤੋਂ ਬਾਅਦ ਹਰਕਤ 'ਚ ਪਾਕਿਸਤਾਨ ਸਰਕਾਰ ਨੇ ਭੜਕਾਊ ਬਿਆਨਬਾਜ਼ੀ ਕਰਨ ਵਾਲਾ ਸ਼ਖਸ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਖਸ਼ ਨੇ ਨਨਕਾਣਾ ਸਾਹਿਬ ਗੁਰਦੁਆਰੇ ਦੇ ਬਾਹਰ ਹੰਗਾਮਾ ਕੀਤਾ ਸੀ। ਸਿੱਖਾਂ ਖਿਲਾਫ ਜਹਿਰ ਉਗਲਿਆ ਸੀ। ਇਸ ਨੇ ਭੀੜ ਨੂੰ ਭੜਕਾਉਣ ਦਾ ਕੰਮ ਕੀਤਾ ਸੀ। 

ਜਿਸਦੀ ਵੀਡੀਓ ਵੀ ਸਾਹਮਣੇ ਆਈ ਸੀ। ਹਾਲਾਂਕਿ ਬਾਅਦ ਚ ਇਸ ਸ਼ਖਸ਼ ਨੇ ਸੋਸ਼ਲ ਮੀਡੀਆ ਤੇ ਵੀਡੀਓ ਪੋਸਟ ਕਰ ਮੁਆਫੀ ਵੀ ਮੰਗੀ ਸੀ। ਪਾਕਿਸਤਾਨ ਵਿਚ ਭੀੜ ਨੇ ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ, ਨਨਕਾਣਾ ਸਾਹਿਬ ਦੇ ਗੁਰਦੁਆਰੇ ਦਾ ਘਿਰਾਓ ਕਰਕੇ ਪੱਥਰਬਾਜ਼ੀ ਕੀਤੀ।  

ਪਾਕਿਸਤਾਨ ਤੋਂ ਕਥਿਤ ਤੌਰ 'ਤੇ ਸਾਹਮਣੇ ਆਈ ਇਕ ਵੀਡੀਓ ਵਿਚ ਦਾਅਵਾ ਕੀਤਾ ਗਿਆ ਹੈ ਕਿ ਇਕ ਭੀੜ ਨੇ ਸਿੱਖਾਂ ਦੇ ਪਵਿੱਤਰ ਅਸਥਾਨ, ਨਨਕਾਣਾ ਸਾਹਿਬ ਦੇ ਗੁਰਦੁਆਰੇ ਨੂੰ ਘੇਰ ਕੇ ਪੱਥਰਬਾਜ਼ੀ ਕੀਤੀ। ਸ਼ੁੱਕਰਵਾਰ ਦੁਪਹਿਰ ਨੂੰ ਭੀੜ ਨੇ ਪਵਿੱਤਰ ਗੁਰੂਘਰ ਦਾ ਘਿਰਾਓ ਕੀਤਾ। 

ਇਸ ਘਟਨਾ ਨਾਲ ਸਬੰਧਤ ਇੱਕ ਵੀਡੀਓ ਪ੍ਰਦਰਸ਼ਨਕਾਰੀਆਂ ਨੇ ਪੱਥਰਬਾਜ਼ੀ ਕਰਦੇ ਹੋਏ ਸਿੱਖਾਂ ਨੂੰ ਵੀ ਧਮਕਾਇਆ। ਮੀਡੀਆ ਰਿਪੋਰਟ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਇਸ ਬੇਕਾਬੂ ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਦੁਆਰਾ ਕੀਤੀ ਜਾ ਰਹੀ ਹੈ। 

ਇਸ ਉਤੇ ਪਿਛਲੇ ਸਾਲ ਨਨਕਾਣਾ ਸਾਹਿਬ ਦੀ ਇਕ ਸਿੱਖ ਲੜਕੀ ਨੂੰ ਅਗਵਾ ਕਰਨ ਅਤੇ ਉਸ ਨਾਲ ਜ਼ਬਰਦਸਤੀ ਵਿਆਹ ਕਰਵਾਉਣ ਦਾ ਦੋਸ਼ ਹੈ। ਇਹ ਲੜਕੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਬੇਟੀ ਹੈ। ਭੀੜ ਦੀ ਅਗਵਾਈ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਵਿਚ ਸਿੱਖ ਭਾਈਚਾਰਾ ਧਰਮ ਪਰਿਵਰਤਨ ਨੂੰ ਲੈ ਕੇ ਹੰਗਾਮਾ ਪੈਦਾ ਕਰਦਾ ਰਹਿੰਦਾ ਹੈ।