ਨਨਕਾਣਾ ਸਾਹਿਬ ਵਿਖੇ ਹੋਏ ਹਮਲੇ ‘ਤੇ UNITED SIKHS ਦੀ ਪ੍ਰਤੀਕਿਰਿਆ, ਪੜ੍ਹੋ ਕੀ ਕਿਹਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਧੰਨ ਧੰਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜਨਮ ਅਸਥਾਨ, ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਹੋਈ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।

Nanakana Sahib

ਚੰਡੀਗੜ੍ਹ: ਧੰਨ ਧੰਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜਨਮ ਅਸਥਾਨ, ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਹੋਈ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ। ਇਸ ਹਮਲੇ ਦੀ ਚਾਰੇ ਪਾਸੇ ਨਿਖੇਧੀ ਹੋ ਰਹੀ ਹੈ। ਇਸ ਖਿਲਾਫ਼ ਦੇਸ਼-ਵਿਦੇਸ਼ ਅੰਦਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਉਹਨਾਂ ਦੀ ਸੋਚ ਵਿਰੁਧ ਹੈ ਅਤੇ ਉਹਨਾਂ ਦੀ ਸਰਕਾਰ ਦੀ ਇਸ ਮਾਮਲੇ ਵਿਚ ਨੀਤੀ ਬਿਲਕੁਲ ਵੀ ਬਰਦਾਸ਼ਤ ਨਾ ਕਰਨ ਵਾਲੀ ਹੈ। ਗੁਰਦੁਆਰਾ ਨਨਕਾਣਾ ਸਾਹਿਬ ਲਾਹੌਰ ਲਾਗੇ ਹੈ, ਜਿਸ ਨੂੰ ਗੁਰਦੁਆਰਾ ਜਨਮ ਅਸਥਾਨ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ।

ਕਈ ਸੰਸਥਾਵਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਨਨਕਾਣਾ ਸਾਹਿਬ ਵਿਖੇ ਵਾਪਰੀ ਘਟਨਾ ਬਾਰੇ ਭਾਰਤੀ ਮੀਡੀਆ ਗ਼ਲਤ ਜਾਣਕਾਰੀ ਫੈਲਾਅ ਰਿਹਾ ਹੈ, ਜਿਸ ਕਾਰਨ ਸਿੱਖ ਭਾਈਚਾਰੇ ਅਤੇ ਮੁਸਲਮਾਨ ਦੋਵਾਂ ਭਾਈਚਾਰਿਆਂ ਵਿਚ ਨਫ਼ਰਤ ਅਤੇ ਹਿੰਸਾ ਪੈਦਾ ਹੋਈ ਹੈ। UNITED SIKHS ਨੇ ਇਸ ਕਾਰਵਾਈ ਦੀ ਸਖਤ ਨਿਖੇਧੀ ਕੀਤੀ।

UNITED SIKHS ਵੱਲੋਂ ਇਸ ਸਥਿਤੀ ਨੂੰ ਬਹੁਤ ਨੇੜਿਓਂ ਦੇਖਿਆ ਗਿਆ ਅਤੇ ਉਹਨਾਂ ਨੇ ਸਾਰੇ ਵੀਡੀਓ ਫੁਟੇਜ ਦੇਖੇ ਹਨ। UNITED SIKHS ਵੱਲੋਂ ਕਿਹਾ ਗਿਆ ਹੈ ਕਿ ਦੋਸ਼ੀਆਂ ਦੀ ਸਪੱਸ਼ਟ ਤੌਰ ਤੇ ਪਛਾਣ ਕੀਤੀ ਜਾ ਚੁੱਕੀ ਹੈ। UNITED SIKHS ਨੇ ਦੋਵਾਂ ਭਾਈਚਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸਿਆਸੀ ਜਾਲ ਵਿਚ ਪੈਣ ਅਤੇ ਵਿਸ਼ਵ ਭਰ ਵਿਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਤੋਂ ਗੁਰੇਜ਼ ਕਰਨ।

ਇਤਿਹਾਸ ਵਿਚ ਗੁਰਦੁਆਰਾ ਸ੍ਰੀ ਨਾਨਕਾਣਾ ਸਾਹਿਬ ਗੁਰੂ ਨਾਨਕ ਸਾਹਿਬ ਜੀ ਦਾ ਜਨਮ ਅਸਥਾਨ ਹੀ ਨਹੀਂ, ਇਹ ਉਹ ਧਰਤੀ ਵੀ ਹੈ ਜਿਥੇ ਹਜ਼ਾਰਾਂ ਸਿੱਖਾਂ ਨੇ ਕਿਸੇ ਵੀ ਬੇਅਦਬੀ ਤੋਂ ਪਵਿੱਤਰ ਗੁਰਦੁਆਰਾ ਸਾਹਿਬ ਦੀ ਅਜ਼ਾਦੀ ਲਈ ਸ਼ਹਾਦਤ ਦੇਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ।

UNITED SIKHS ਵੱਲੋਂ ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕਰਨ ਲਈ ਪਾਕਿਸਤਾਨੀ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਹੀ UNITED SIKHS ਵੱਲੋਂ ਦੋਸ਼ੀਆਂ ਨੂੰ ਫੜ੍ਹਨ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ ਗਈ।