ਅਮਰੀਕਾ 'ਚ ਇੱਕ ਘਰ ‘ਚ ਲੱਗੀ ਭਿਆਨਕ ਅੱਗ, ਅੱਠ ਬੱਚਿਆਂ ਸਮੇਤ 12 ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ

A terrible fire broke out in a house in the United States

 

ਅਮਰੀਕਾ ਦੇ ਸ਼ਹਿਰ ਫਿਲਾਡੇਲਫੀਆ ਵਿੱਚ ਇੱਕ ਦੋ ਮੰਜ਼ਿਲਾ ਘਰ ਵਿੱਚ ਲੱਗੀ ਭਿਆਨਕ ਅੱਗ ਵਿੱਚ ਅੱਠ ਬੱਚਿਆਂ ਸਮੇਤ 12 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਬਾਕੀ ਪੀੜਤਾਂ ਦੀ ਭਾਲ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਭਿਆਨਕ ਅੱਗ ਕਾਰਨ ਹੋਰ ਲੋਕਾਂ ਦੇ ਮਰਨ ਦਾ ਖਦਸ਼ਾ ਹੈ। ਇਸ ਘਰ ਵਿੱਚ ਕੁੱਲ 26 ਲੋਕ ਰਹਿੰਦੇ ਸਨ।