ਯੂਗਾਂਡਾ ਵਿਚ ਵੱਡਾ ਹਾਦਸਾ, ਮਾਲ ਨਾਲ ਭਰੇ ਟਰੱਕ ਨਾਲ ਟਕਰਾਈ ਬੱਸ, 16 ਸਵਾਰੀਆਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪੁਲਿਸ ਹਾਦਸੇ ਦੇ ਕਾਰਨਾਂ ਦਾ ਲਗਾ ਰਹੀ ਪਤਾ

PHOTO

 

ਕੰਪਾਲਾ: ਉੱਤਰੀ ਯੂਗਾਂਡਾ ਦੇ ਓਯਾਮ ਜ਼ਿਲ੍ਹੇ ਵਿਚ ਵੱਡਾ ਹਾਦਸਾ ਵਾਪਰ ਗਿਆ। ਇਥੇ ਇਕ ਬੱਸ ਨੇ ਮਾਲ ਨਾਲ ਭਰੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ।

ਪੁਲਿਸ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਪੀੜਤ ਲੋਕ ਰਾਜਧਾਨੀ ਕੰਪਾਲਾ ਤੋਂ ਗੁਲੂ ਲਈ ਇੱਕ ਯਾਤਰੀ ਬੱਸ ਵਿੱਚ ਸਫ਼ਰ ਕਰ ਰਹੇ ਸਨ। ਜਾਣਕਾਰੀ ਅਨੁਸਾਰ 11 ਲੋਕਾਂ ਦੀ ਮੌਕੇ 'ਤੇ ਹੀ ਦਮ ਤੋੜ ਦਿੱਤਾ, ਜਦਕਿ ਚਾਰ ਹੋਰਾਂ ਦੀ ਹਸਪਤਾਲ  ਲਿਜਾਂਦੇ ਸਮੇਂ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਮੁਢਲੀ ਜਾਂਚ ਵਿੱਚ ਟਰੱਕ ਦੇ ਡਰਾਈਵਰ ਵੱਲੋਂ ਕੀਤੀ ਗਈ ਗਲਤ ਪਾਰਕਿੰਗ ਨੂੰ ਹਾਦਸੇ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ।