ਕੈਨੇਡਾ ਦੀ ਸਿਆਸਤ ’ਚ ਆ ਸਕਦਾ ਭੂਚਾਲ, PM ਜਸਟਿਨ ਟਰੂਡੋ ਦੇ ਸਕਦੇ ਹਨ ਅਸਤੀਫ਼ਾ!

ਏਜੰਸੀ

ਖ਼ਬਰਾਂ, ਕੌਮਾਂਤਰੀ

ਸਿਆ ਜਾ ਰਿਹਾ ਹੈ ਕਿ ਜਸਟਿਨ ਟਰੂਡੋ ਨੇ ਜਲਦ ਹੀ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ।

Canada PM Justin Trudeau may resign Latest news in punjabi

 

Canada PM Justin Trudeau may resign Latest news in punjabi: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਲਦ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਇਹ ਜਾਣਕਾਰੀ ਕੈਨੇਡੀਅਨ ਮੀਡੀਆ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਟਿਨ ਟਰੂਡੋ ਨੇ ਜਲਦ ਹੀ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ।

ਜਸਟਿਨ ਟਰੂਡੋ ਨੂੰ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੋਂ ਤੱਕ ਕਿ ਟਰੂਡੋ ਦੀ ਆਪਣੀ ਪਾਰਟੀ ਵਿੱਚ ਵੀ ਉਨ੍ਹਾਂ ਦੇ ਅਸਤੀਫੇ ਦੀ ਮੰਗ ਉਠਾਈ ਜਾ ਰਹੀ ਹੈ। ਅਜਿਹੇ 'ਚ ਜਸਟਿਨ ਟਰੂਡੋ ਨੇ ਖੁਦ ਚੋਣਾਂ ਤੋਂ ਪਹਿਲਾਂ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਵਿੱਚ ਫੈਡਰਲ ਚੋਣਾਂ ਇਸ ਸਾਲ ਅਕਤੂਬਰ ਦੇ ਵਿਚਕਾਰ ਕਿਸੇ ਵੀ ਸਮੇਂ ਹੋ ਸਕਦੀਆਂ ਹਨ।

ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਲੰਬੇ ਸਮੇਂ ਤੋਂ ਤਣਾਅ ਚੱਲ ਰਿਹਾ ਹੈ। ਸਤੰਬਰ 'ਚ ਜਸਟਿਨ ਟਰੂਡੋ ਨੇ ਬ੍ਰਿਟਿਸ਼ ਕੋਲੰਬੀਆ 'ਚ 18 ਜੂਨ ਨੂੰ ਗਰਮਖ਼ਿਆਲੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ 'ਚ ਭਾਰਤੀ ਏਜੰਟ ਦੀ 'ਸੰਭਵ' ਸ਼ਮੂਲੀਅਤ ਦੇ ਦੋਸ਼ ਲਾਏ ਸਨ, ਜਿਸ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਬੇਹੱਦ ਤਣਾਅਪੂਰਨ ਹੋ ਗਏ ਸਨ। ਭਾਰਤ ਨੇ 2020 ਵਿੱਚ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿੱਤਾ ਸੀ।