ਤੁਰਕੀ ਵਿੱਚ 7.8 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 15 ਮੌਤਾਂ
ਕਈ ਇਮਾਰਤਾਂ ਹੋਈਆਂ ਢਹਿ ਢੇਰੀ
ਤੁਰਕੀ 'ਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.8 ਸੀ। ਦੱਖਣੀ ਪੂਰਬੀ ਤੁਰਕੀ 'ਚ ਭੂਚਾਲ ਕਾਰਨ ਭਾਰੀ ਨੁਕਸਾਨ ਹੋਣ ਦੀ ਖਬਰ ਹੈ। ਭੂਚਾਲ ਕਾਰਨ ਇੱਥੇ ਕਈ ਇਮਾਰਤਾਂ ਢਹਿ-ਢੇਰੀ ਹੋ ਗਈਆਂ। ਇੰਨਾ ਹੀ ਨਹੀਂ ਹੁਣ ਤੱਕ 15 ਲੋਕਾਂ ਦੇ ਮਾਰੇ ਜਾਣ ਦੀ ਵੀ ਖਬਰ ਹੈ। ਦੂਜੇ ਪਾਸੇ ਸੀਰੀਆ ਵਿੱਚ ਵੀ ਭੂਚਾਲ ਕਾਰਨ ਕਈ ਇਮਾਰਤਾਂ ਢਹਿ ਗਈਆਂ।
ਇਹ ਵੀ ਪੜ੍ਹੋ:ਲੁਧਿਆਣਾ 'ਚ ਵਾਲ ਕਟਵਾਉਣ ਗਏ ਨੌਜਵਾਨ ਦੀ ਪੈਟਰੋਲ ਪੰਪ ਦੇ ਬਾਥਰੂਮ 'ਚ ਮਿਲੀ ਲਾਸ਼
ਦੱਸਿਆ ਜਾ ਰਿਹਾ ਹੈ ਕਿ ਸਥਾਨਕ ਸਮੇਂ ਮੁਤਾਬਕ ਤੁਰਕੀ 'ਚ ਸਵੇਰੇ 04:17 'ਤੇ ਭੂਚਾਲ ਆਇਆ। ਜ਼ਮੀਨ ਦੇ ਅੰਦਰ ਇਸ ਦੀ ਡੂੰਘਾਈ 17.9 ਕਿਲੋਮੀਟਰ ਸੀ। ਤੁਰਕੀ ਦੇ ਗਾਜ਼ੀਅਨਟੇਪ ਨੇੜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਤੇਜ਼ ਝਟਕਿਆਂ ਨਾਲ ਕਈ ਇਮਾਰਤਾਂ ਢਹਿ ਗਈਆਂ। ਜਾਣਕਾਰੀ ਮੁਤਾਬਿਕ ਹੁਣ ਤੱਕ 15 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ: ਚੀਨ 'ਚ ਆਪਸ 'ਚ ਟਕਰਾਏ 49 ਵਾਹਨ, 16 ਦੀ ਮੌਤ
ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਝਟਕੇ ਲੇਬਨਾਨ, ਸੀਰੀਆ 'ਚ ਵੀ ਮਹਿਸੂਸ ਕੀਤੇ ਗਏ। ਸੀਰੀਆ ਦੇ ਅਲੇਪੋ ਅਤੇ ਹਾਮਾ ਸ਼ਹਿਰ ਤੋਂ ਨੁਕਸਾਨ ਦੀਆਂ ਖਬਰਾਂ ਹਨ। ਸਿਵਲ ਡਿਫੈਂਸ ਮੁਤਾਬਕ ਸੀਰੀਆ 'ਚ ਤੁਰਕੀ ਨਾਲ ਲੱਗਦੇ ਇਲਾਕਿਆਂ 'ਚ ਕਈ ਇਮਾਰਤਾਂ ਢਹਿ ਗਈਆਂ। ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਸੜਕਾਂ 'ਤੇ ਉਤਰ ਆਏ। ਲੇਬਨਾਨ ਵਿੱਚ ਕਰੀਬ 40 ਸਕਿੰਟ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।