ਭਾਰਤ-ਪਾਕਿ ਰਿਟ੍ਰੀਟ ਸੈਰੇਮਨੀ ਨੂੰ ਲੱਗਿਆ 'ਕੋਰੋਨਾ ਵਾਇਰਸ' ਦਾ ਗ੍ਰਹਿਣ

ਏਜੰਸੀ

ਖ਼ਬਰਾਂ, ਕੌਮਾਂਤਰੀ

ਦੇਸ਼-ਵਿਦੇਸ਼ ਵਿਚ ਕੋਰੋਨਾਵਾਇਰਸ ਦੇ ਦਸਤਕ ਦੇ ਕਾਰਨ ਹੁਣ ਭਾਰਤ-ਪਾਕਿ....

file photo

ਅੰਮ੍ਰਿਤਸਰ : ਦੇਸ਼-ਵਿਦੇਸ਼ ਵਿਚ ਕੋਰੋਨਾਵਾਇਰਸ ਦੇ ਦਸਤਕ ਦੇ ਕਾਰਨ ਹੁਣ ਭਾਰਤ-ਪਾਕਿ ਬਾਘਾ ਸਰਹੱਦ ‘ਤੇ ਰੋਜ਼ਾਨਾ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀ ਗਈ ਹੈ।

ਜ਼ਿਲ੍ਹਾ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ, ਜਦੋਂ ਤੱਕ ਦੇਸ਼ ਅਤੇ ਵਿਦੇਸ਼ ਵਿੱਚ ਕੋਰੋਨਾਵਾਇਰਸ ਦਾ ਕਹਿਰ ਖ਼ਤਮ ਨਹੀਂ ਹੁੰਦਾ ਉਦੋਂ ਤੱਕ ਦੋਵਾਂ ਦੇਸ਼ਾਂ ਵਿੱਚ ਕੋਈ ਸੈਰੇਮਨੀ ਨਹੀਂ ਹੋਵੇਗੀ। 

ਮਹੱਤਵਪੂਰਨ ਹੈ ਕਿ ਕੋਰੋਨਾਵਾਇਰਸ ਦੇ ਡਰ ਕਾਰਨ ਪੰਜਾਬ ਸਰਕਾਰ ਪਾਕਿਸਤਾਨ ਨਾਲ ਲੱਗਦੇ ਇਲਾਕਿਆਂ ਵਿਚ ਜ਼ਬਰਦਸਤ ਨਿਗਰਾਨੀ ਕਰ ਰਹੀ ਹੈ। ਕਰਤਾਰਪੁਰ ਜਾ ਰਹੇ ਸ਼ਰਧਾਲੂਆਂ ਦੀ ਵਾਪਸੀ ਵਿਚ ਪੂਰੀ ਜਾਂਚ ਕਰਕੇ ਘਰ ਭੇਜਿਆ ਜਾ ਰਿਹਾ ਹੈ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀ ਕਰਤਾਰਪੁਰ ਜਾ ਰਹੇ ਸ਼ਰਧਾਲੂਆਂ ਨੂੰ ਕਰਤਾਰਪੁਰ ਤੋਂ ਲਾਹੌਰ ਨਾ ਜਾਣ ਦੀ ਅਪੀਲ ਕੀਤੀ ਹੈ ਕਿਉਂਕਿ ਉਥੇ ਇਸ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਦੱਸੀ ਜਾ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।