ਆਪ੍ਰੇਸ਼ਨ ਗੰਗਾ ਦਾ ਆਖ਼ਰੀ ਪੜਾਅ ਸ਼ੁਰੂ, ਬੁਡਾਪੇਸਟ ਪਹੁੰਚਣ ਸਾਰੇ ਵਿਦਿਆਰਥੀ -ਭਾਰਤੀ ਦੂਤਾਵਾਸ

ਏਜੰਸੀ

ਖ਼ਬਰਾਂ, ਕੌਮਾਂਤਰੀ

ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਲਈ ਭਾਰਤੀ ਦੂਤਾਵਾਸ ਵਲੋਂ ਖ਼ਾਸ ਅਪੀਲ

Final phase of Operation Ganga begins, all students arrive in Budapest - Indian Embassy

ਨਵੀਂ ਦਿੱਲੀ : ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਦੇਸ਼ ਵਾਪਸ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਹੀ ਭਾਰਤੀ ਦੂਤਾਵਾਸ ਨੇ ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਕੱਢਣ ਲਈ ਤਾਲਮੇਲ ਕਰਨ ਲਈ ਬੁਡਾਪੇਸਟ (ਹੰਗਰੀ ) ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ।  

ਯੂਕਰੇਨ ਵਿਚ ਭਾਰਤੀ ਦੂਤਾਵਾਸ ਨੇ ਯੂਕਰੇਨ ਵਿਚ ਭਾਰਤੀਆਂ ਨੂੰ ਉਨ੍ਹਾਂ ਦੇ ਮੋਬਾਈਲ ਨੰਬਰ ਅਤੇ ਸਥਾਨ ਦੇ ਨਾਲ 'ਜ਼ਰੂਰੀ ਆਧਾਰ' 'ਤੇ ਸੰਪਰਕ ਕਰਨ ਲਈ ਕਿਹਾ ਹੈ। ਹੰਗਰੀ ਸਥਿਤ ਭਾਰਤੀ ਦੂਤਾਵਾਸ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਅਤੇ ਉਨ੍ਹਾਂ ਦੱਸਿਆ ਕਿ ਅੱਜ ਆਪ੍ਰੇਸ਼ਨ ਗੰਗਾ ਉਡਾਣਾਂ ਦਾ ਆਖ਼ਰੀ ਪੜਾਅ ਸ਼ੁਰੂ ਕੀਤਾ ਗਿਆ ਹੈ।

ਦੂਤਾਵਾਸ ਦਾ ਕਹਿਣਾ ਹੈ ਕਿ ਉਹ ਸਾਰੇ ਵਿਦਿਆਰਥੀ ਜੋ ਆਪਣੀ ਰਿਹਾਇਸ਼ ਵਿਚ ਰਹਿ ਰਹੇ ਹਨ, ਉਨ੍ਹਾਂ ਨੂੰ ਬੇਨਤੀ ਹੈ ਕਿ ਹੰਗਰੀਆ ਸਿਟੀ ਸੈਂਟਰ, ਰਾਕੋਸੀ ਯੂਟ 90, ਬੁਡਾਪੇਸਟ ਵਿਚ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਪਹੁੰਚਣ ਤਾਂ ਜੋ ਹਰ ਇੱਕ ਭਾਰਤੀ ਨੂੰ ਦੇਸ਼ ਵਾਪਸ ਲਿਆਂਦਾ ਜਾ ਸਕੇ।