America : ਮਨੀ ਲਾਂਡਰਿੰਗ ਦੇ ਦੋਸ਼ ’ਚ ਭਾਰਤੀ ਮੂਲ ਦਾ ਜੱਜ ਗ੍ਰਿਫ਼ਤਾਰ
ਹਾਲਾਂਕਿ ਬਾਅਦ ’ਚ ਜੱਜ ਕੇ.ਪੀ. ਜਾਰਜ ਨੂੰ ਜ਼ਮਾਨਤ ਮਿਲ ਗਈ
ਅਮਰੀਕਾ ਵਿਚ ਭਾਰਤੀ ਮੂਲ ਦੇ ਜੱਜ ਦੀ ਗ੍ਰਿਫ਼ਤਾਰੀ ਨੇ ਹਲਚਲ ਮਚਾ ਦਿਤੀ ਹੈ। ਜੱਜ ਨੂੰ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ, ਬਾਅਦ ਵਿਚ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿਤਾ ਗਿਆ। ਅਮਰੀਕਾ ਵਿਚ ਭਾਰਤੀ ਮੂਲ ਦੇ ਇਕ ਜੱਜ ਨੂੰ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਭਾਰਤੀ ਮੂਲ ਦੇ ਜੱਜ ਕੇ.ਪੀ. ਫੋਰਟ ਬੈਂਡ ਕਾਉਂਟੀ ਦੇ ਜਾਰਜ ਨੂੰ ’ਵਾਇਰ ਫਰਾਡ’ ਅਤੇ ’ਚੋਣ ਵਿੱਤੀ ਰਿਪੋਰਟ’ ਦੀ ਜਾਅਲਸਾਜ਼ੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ।
ਡੈਮੋਕ੍ਰੇਟਿਕ ਪਾਰਟੀ ਨਾਲ ਜੁੜੇ ਜਾਰਜ 2018 ਤੋਂ ਕਾਉਂਟੀ ਜੱਜ ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਦੁਪਹਿਰ 3:30 ਵਜੇ ਦੇ ਕਰੀਬ ਕਾਉਂਟੀ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਅਤੇ ਫਿਰ 20,000 ਡਾਲਰ ਦੀ ਜ਼ਮਾਨਤ ਦੇਣ ਤੋਂ ਬਾਅਦ ਰਿਹਾਅ ਕਰ ਦਿਤਾ ਗਿਆ। ਅਦਾਲਤੀ ਰਿਕਾਰਡਾਂ ਅਤੇ ਫੋਰਟ ਬੈਂਡ ਕਾਉਂਟੀ ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਅਨੁਸਾਰ ਜਾਰਜ ’ਤੇ 30,000 ਡਾਲਰ ਅਤੇ 150,000 ਡਾਲਰ ਦੇ ਵਿਚਕਾਰ ਮਨੀ ਲਾਂਡਰਿੰਗ ਦਾ ਦੋਸ਼ ਹੈ।
ਸ਼ੁੱਕਰਵਾਰ ਨੂੰ ਜਾਰੀ ਇਕ ਬਿਆਨ ਵਿਚ ਜਾਰਜ ਨੇ ਕਿਹਾ ਕਿ ਮੈਨੂੰ ਨਿਆਂ ਪ੍ਰਣਾਲੀ ਵਿਚ ਪੂਰਾ ਵਿਸ਼ਵਾਸ ਹੈ ਅਤੇ ਮੈਂ ਆਪਣੇ ਆਪ ਨੂੰ ਬੇਕਸੂਰ ਸਾਬਤ ਕਰਨ ਲਈ ਲੜਾਂਗਾ। ਫੋਰਟ ਬੈਂਡ ਕਾਉਂਟੀ ਦੇ ਵਕੀਲ ਬਿਲ ਰਿਕਰਟ ਨੇ ਜਨਤਕ ਤੌਰ ’ਤੇ ਜਾਰਜ ਨੂੰ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ। ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।